ਤਰਨਤਾਰਨ ’ਚ ਨੌਜਵਾਨ ਵੱਲੋਂ ਵਿਦਿਆਰਥਣ ਦੇ ਘਰ ’ਚ ਘੁੱਸ ਕੇ ਗੋਲੀਬਾਰੀ
ਤਰਨਤਾਰਨ ਵਿੱਚ ਦੇਰ ਰਾਤ ਇੱਕ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਉਸਦੇ ਹੀ ਘਰ ਵਿੱਚ ਗੋਲੀ ਮਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਤੱਕ ਵਿਦਿਆਰਥਣ ਆਪਣੇ ਕਮਰੇ ਵਿੱਚ ਪੜ੍ਹ ਰਹੀ ਸੀ, ਉਸ ਵੇਲੇ ਇੱਕ ਨੌਜਵਾਨ ਨੇ ਅੰਦਰ ਆ ਕੇ ਉਸਦੀ ਗਰਦਨ ਵਿੱਚ ਗੋਲੀ ਮਾਰ ਕੇ ਭੱਜ ਗਿਆ। ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਲੜਕੀ ਦੇ ਕੋਲ ਪਹੁੰਚੇ ਤਾਂ ਲੜਕੀ ਨੂੰ ਖੂਨ ਨਾਲ ਲੱਥਪੱਥ ਪਾਇਆ। ਉਸਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦਾ ਉੱਥੇ ਇਲਾਜ ਚੱਲ ਰਿਹਾ ਹੈ। ਵਿਦਿਆਰਥਣ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਥਾਨਕ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੀੜਤਾ ਦੀ ਮਾਂ ਮਨਦੀਪ ਕੌਰ ਦੇ ਬਿਆਨ ਦੇ ਆਧਾਰ ‘ਤੇ, ਉਨ੍ਹਾਂ ਨੇ ਇੱਕ ਨੌਜਵਾਨ ਮੁਲਜ਼ਮ ਨਿਰਵੇਲ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਵਿਦਿਆਰਥਣ ਨੂੰ ਮਾਰਨ ਦੇ ਇਰਾਦੇ ਨਾਲ ਗੋਲੀ ਮਾਰੀ ਸੀ। ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਕਿਹਾ ਕਿ ਮੁਲਜ਼ਮ ਨਿਰਵੇਲ ਸਿੰਘ ਇਸ ਸਮੇਂ ਫਰਾਰ ਹੈ, ਪਰ ਮਾਮਲਾ ਦਰਜ ਕਰਨ ਤੋਂ ਬਾਅਦ, ਪੁਲਿਸ ਟੀਮਾਂ ਉਸਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਮੁਲਜ਼ਮ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ। ਉਹ ਲਗਭਗ ਇੱਕ ਮਹੀਨਾ ਪਹਿਲਾਂ ਕੈਨੇਡਾ ਤੋਂ ਵਾਪਸ ਆਇਆ ਸੀ। ਉਨ੍ਹਾਂ ਇਹ ਵੀ ਕਿਹਾ ਦੱਸਿਆ ਮੁਲਜ਼ਮ ਨੇ ਲੜਕੀ ਦੇ ਸਿਰ ਵਿੱਚ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਗੋਲੀ ਉਸਦੀ ਗਰਦਨ ਵਿੱਚ ਲੱਗੀ। ਡਾਕਟਰਾਂ ਅਨੁਸਾਰ, ਲੜਕੀ ਇਸ ਸਮੇਂ ਖ਼ਤਰੇ ਤੋਂ ਬਾਹਰ ਹੈ।
Posted By: Daily Suraj Bureau