Daily Suraj

ਪੰਜਾਬੀ

ਹਰਿਆਣਾ-ਪੰਜਾਬ ਜਲ ਵਿਵਾਦ; BBMB ਪਟੀਸ਼ਨ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ

07 May, 2025 09:54 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ-ਪੰਜਾਬ ਜਲ ਵਿਵਾਦ ‘ਤੇ ਭਾਖੜਾ ਨੰਗਲ ਬਿਆਸ ਬੋਰਡ (BBMB) ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਪਾਣੀਆਂ ਦੇ ਮੁੱਦੇ ‘ਤੇ BBMB ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਜਿਸ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਭਾਖੜਾ ਨੰਗਲ ਡੈਮ ਅਤੇ ਕੰਟਰੋਲ ਰੂਮ ਜਲ ਰੈਗੂਲੇਸ਼ਨ ਦਫਤਰਾਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਰੋਜ਼ਾਨਾ ਦੇ ਕੰਮ ਤੋਂ ਦੂਰ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਜੇਕਰ ਪੰਜਾਬ ਬੀਬੀਐਮਬੀ ਦੇ ਹੁਕਮਾਂ ਨਾਲ ਸਹਿਮਤ ਨਹੀਂ ਹੈ, ਤਾਂ ਉਹ ਬੀਬੀਐਮਬੀ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਸਾਹਮਣੇ ਆਪਣੇ ਵਿਚਾਰ ਪੇਸ਼ ਕਰ ਸਕਦਾ ਹੈ।

ਹਰਿਆਣਾ ਅਤੇ ਪੰਜਾਬ ਵਿਚਕਾਰ ਪਾਣੀ ਵਿਵਾਦ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਕੱਲ 45 ਮਿੰਟ ਦੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਬੀਬੀਐਮਬੀ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਬੀਬੀਐਮਬੀ ਦੇ ਕੰਮਕਾਜ ਚ ਰੁਕਾਵਟ ਨਹੀਂ ਪਾ ਸਕਦੀ। ਇਹ ਮੰਦਭਾਗਾ ਹੈ ਕਿ ਪੰਜਾਬ ਪੁਲਿਸ ਨੇ ਬੀਬੀਐਮਬੀ ਦੇ ਕਾਰਜਾਂ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ।

#PunjabHaryanaWaterDispute #BBMB #HighCourtDecision #SYLCanal #WaterCrisisIndia #IndianWaterPolitics #CourtVerdict #PunjabNews #HaryanaNews #WaterRights


Posted By: Daily Suraj Bureau

Latest News