ਦੇਸ਼ ਦੇ ਵਿਕਾਸ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ: ਕੇਵਲ ਸਿੰਘ ਢਿੱਲੋਂ
- ਦੇਸ਼
- (Asia/Kolkata)
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ Keval Singh Dhillon ਨੇ ਪ੍ਰਧਾਨ ਮੰਤਰੀ Narendra Modi ਦੇ ਦੇਸ਼ ਦੀ ਸੇਵਾ ਵਿੱਚ 12 ਸਾਲਾਂ ਦਾ ਕਾਰਜਕਾਲ ਪੂਰਾ ਹੋਣ ਦੇ ਮੌਕੇ ’ਤੇ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦੇਸ਼, ਪੰਜਾਬ ਅਤੇ ਭਾਰਤੀ ਜਨਤਾ ਪਾਰਟੀ ਦੀ ਚੜ੍ਹਦੀ ਕਲਾ ਅਤੇ ਤਰੱਕੀ ਲਈ ਅਸੀਸਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ’ਤੇ ਆਪਣੀ ਮਜ਼ਬੂਤ ਪਛਾਣ ਬਣਾਈ ਹੈ ਅਤੇ ਕਈ ਖੇਤਰਾਂ ਵਿੱਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਹਾਈਵੇਅ, ਐਕਸਪ੍ਰੈੱਸ-ਵੇਅ ਅਤੇ ਹਵਾਈ ਅੱਡਿਆਂ ਦੇ ਵਿਸਥਾਰ ਦੇ ਨਾਲ-ਨਾਲ ਭਾਰਤੀ ਰੇਲਵੇ ਦੇ ਆਧੁਨਿਕੀਕਰਨ ’ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਵੰਦੇ ਭਾਰਤ’ ਵਰਗੀਆਂ ਤੇਜ਼ ਰਫ਼ਤਾਰ ਅਤੇ ਆਧੁਨਿਕ ਰੇਲ ਸੇਵਾਵਾਂ ਇਸ ਦੀਆਂ ਉਦਾਹਰਨਾਂ ਹਨ। ਉਨ੍ਹਾਂ ਨੇ ਕਿਹਾ ਕਿ ਡਿਜੀਟਲ ਇੰਡੀਆ ਮੁਹਿੰਮ ਤਹਿਤ ਦੇਸ਼ ਵਿੱਚ ਡਿਜੀਟਲ ਲੈਣ-ਦੇਣ ਅਤੇ ਆਨਲਾਈਨ ਸੇਵਾਵਾਂ ਦਾ ਦਾਇਰਾ ਵਧਿਆ ਹੈ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਹੋਰ ਸੁਖਾਲੀ ਬਣੀ ਹੈ। ਪਿੰਡਾਂ ਤੱਕ ਇੰਟਰਨੈੱਟ ਅਤੇ ਡਿਜੀਟਲ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵੀ ਕਈ ਉਪਰਾਲੇ ਕੀਤੇ ਗਏ ਹਨ। ਭਾਜਪਾ ਆਗੂ ਨੇ ਸਿੱਖ ਭਾਈਚਾਰੇ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ Kartarpur Sahib Corridor ਦਾ ਨਿਰਮਾਣ ਕਰਵਾਇਆ ਗਿਆ, ਲੰਗਰ ’ਤੇ ਜੀਐੱਸਟੀ ਤੋਂ ਛੋਟ ਦਿੱਤੀ ਗਈ ਅਤੇ 1984 Anti-Sikh Riots ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ ਇਸ ਦੇ ਨਤੀਜੇ ਵਜੋਂ ਕਈ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਵਾਧੂ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ Veer Bal Diwas ਮਨਾਉਣ ਦੀ ਸ਼ੁਰੂਆਤ ਕਰਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ Guru Nanak Dev Ji ਦੇ 550ਵੇਂ ਪ੍ਰਕਾਸ਼ ਪੁਰਬ, Guru Gobind Singh Ji ਦੇ 350ਵੇਂ ਪ੍ਰਕਾਸ਼ ਪੁਰਬ ਅਤੇ Guru Tegh Bahadur Ji ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਸਰਕਾਰੀ ਪੱਧਰ ’ਤੇ ਮਨਾਇਆ ਗਿਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ Pradhan Mantri Awas Yojana, Pradhan Mantri Ujjwala Yojana ਅਤੇ Ayushman Bharat ਵਰਗੀਆਂ ਯੋਜਨਾਵਾਂ ਰਾਹੀਂ ਕਰੋੜਾਂ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਤਵਾਦ ਵਿਰੁੱਧ ਸਖ਼ਤ ਨੀਤੀ ਅਪਣਾਈ ਗਈ ਹੈ, ਸਰਹੱਦਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ‘ਆਤਮਨਿਰਭਰ ਭਾਰਤ’ ਦੇ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਅੰਦਰ ਹੀ ਆਧੁਨਿਕ ਸਾਜ਼ੋ-ਸਾਮਾਨ ਤਿਆਰ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵੀ ਤਰੱਕੀ, ਸੁਸ਼ਾਸਨ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧੇਗਾ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ।
Leave a Reply