Daily Suraj

ਪੰਜਾਬੀ

ਸ੍ਰੀ ਮੁਕਤਸਰ ਸਾਹਿਬ: ਮੇਲਾ ਮਾਘੀ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

15 Jan, 2020 05:30 AM

ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਪਵਿੱਤਰ ਯਾਦ ਵਿਚ ਲੱਗਣ ਵਾਲੇ ਇਤਿਹਾਸਕ ਜੋੜ ਮੇਲੇ ਮੇਲਾ ਮਾਘੀ ਦੇ ਸਬੰਧੀ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ ਤੇ ਗੁਰੂ ਚਰਨਾਂ ‘ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾਇਆ।ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਆਰੰਭ ਹੋਇਆ। ਇਸ ਦੌਰਾਨ ਨੌਜਵਾਨਾਂ ਨੇ ਗੱਤਕਾ ਦੇ ਜੌਹਰ ਦਿਖਾਏ।ਫੌਜੀ ਬੈਂਡ ਦੀਆਂ ਧੁਨਾਂ ਨਾਲ ਮਾਹੌਲ ਸੁੰਦਰ ਹੋ ਗਿਆ। ਨਗਰ ਕੀਰਤਨ ਦੇ ਸਾਰੇ ਰਾਹ ਸੰਗਤ ਗੁਰਬਾਣੀ ਜਾਪ ਕਰਦੀ ਰਹੀ ਹੈ।

Posted By: Daily Suraj Bureau

Latest News