Daily Suraj

ਪੰਜਾਬੀ

ਏਡੀਸੀ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

31 Jan, 2026 04:36 PM

ਦੋ ਮਿੰਟ ਦਾ ਮੌਨ ਧਾਰ ਕੇ 'ਬਲਿਦਾਨ ਦਿਵਸ' ਮਨਾਇਆ ਗਿਆ ਫ਼ਤਹਿਗੜ੍ਹ ਸਾਹਿਬ( ਮੁਖ਼ਤਿਆਰ ਸਿੰਘ) ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਮਨਾਏ ਜਾਂਦੇ ' ਬਲਿਦਾਨ ਦਿਵਸ' ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ ਵੱਲੋਂ ਕੀਤੀ ਗਈ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ 2 ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਏਡੀਸੀ ਪੂਜਾ ਸਿਆਲ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਉਨ੍ਹਾਂ ਮਹਾਨ ਸੂਰਬੀਰਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲੀਏ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਤਾਂ ਜੋ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ

Posted By: Daily Suraj Bureau

Latest News