ਪੰਜਾਬ ‘ਚ ਮੀਂਹ ਤੋਂ ਰਾਹਤ, ਠੰਢ ਵੀ ਹੁਣ ਖ਼ਤਮ ਹੋਣ ਦੇ ਨੇੜੇ
- ਪੰਜਾਬ
- (Asia/Kolkata)
ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਲਗਭਗ ਖਤਮ ਹੋ ਗਈ ਹੈ। ਹਾਲਾਂਕਿ, ਅਜੇ ਵੀ ਸਵੇਰੇ ਅਤੇ ਸ਼ਾਮ ਵੇਲੇ ਧੁੰਦ ਮਹਿਸੂਸ ਹੁੰਦੀ ਹੈ। ਜਦ ਕਿ ਦਿਨ ਵੇਲੇ ਹੁਣ ਤਾਪਮਾਨ ਵਧਣ ਕਾਰਨ ਗਰਮੀ ਮਹਿਸੂਸ ਹੋਣ ਲੱਗ ਪਈ ਹੈ। ਅੱਜ ਸ਼ਨੀਵਾਰ ਸਵੇਰੇ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ ਛਾਈ ਰਹੀ। ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਜਾਣੀ ਕਿ ਇਸ ਮਹੀਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹੁਣ ਤੱਕ, ਸਿਰਫ਼ 0.6 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 97% ਘੱਟ ਹੈ (20.1 ਮਿਲੀਮੀਟਰ)। ਇਸ ਸਮੇਂ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਜਾਂ ਬਹੁਤ ਘੱਟ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 2-3 ਡਿਗਰੀ ਵਧੇਗਾ। ਹਾਲਾਂਕਿ, ਦਿਨ ਵੇਲੇ ਪਹਾੜਾਂ ਤੋਂ ਹਵਾਵਾਂ ਚੱਲਣਗੀਆਂ ਅਤੇ ਦਿਨ ਵੇਲੇ ਤਾਪਮਾਨ ਵਧੇਗਾ।
Leave a Reply