Daily Suraj

ਪੰਜਾਬੀ

ਵਿਧਾਇਕ ਛੀਨਾ ਨੇ ਵਾਰਡ ਨੰਬਰ 37 ਵਿੱਚ ਨਵੇਂ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

16 Dec, 2025 12:35 AM

ਲੁਧਿਆਣਾ, 15 ਦਸੰਬਰ  (000) - ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਵੱਲ ਇੱਕ ਹੋਰ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 37 ਅਧੀਨ ਏਕਤਾ ਮਾਰਗ, ਹਰਗੋਬਿੰਦ ਨਗਰ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਏਕਤਾ ਮਾਰਗ ਹਰਗੋਬਿੰਦ ਨਗਰ ਨੇੜੇ ਜੀ ਟੀ ਵੀ ਸਕੂਲ ਦੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਅਤੇ ਅੱਜ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ ਕਈ ਸਾਲਾਂ ਤੋਂ ਪੀਣ ਵਾਲ਼ੇ ਪਾਣੀ ਦੀ ਦਿੱਕਤ ਆ ਰਹੀ ਸੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਮੌਕੇ ਡਾਕਟਰ ਦੀਪਕ ਮੰਨਣ, ਹਲਕਾ ਇੰਚਾਰਜ ਪਰਮਿੰਦਰ ਗਿੱਲ, ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ, ਮਨਜੀਤ ਮਨੀ, ਮਹਿਤਾਬ ਬੰਟੀ ਅਤੇ ਸਮੂਹ ਇਲਾਕਾ ਨਿਵਾਸੀ ਵੀ ਮੌਜੂਦ ਸਨ।

Latest News