Daily Suraj

ਪੰਜਾਬੀ

ਠਾਣੇ ਜ਼ਿਲ੍ਹੇ ਦੇ ਪੁਲ ‘ਤੇ ਦਿਲ ਦਹਲਾ ਦੇਣ ਵਾਲਾ ਹਾਦਸਾ, ਕਈ ਜ਼ਖ਼ਮੀ

13 Apr, 2026 04:14 PM

ਮਹਾਰਾਸ਼ਟਰ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਠਾਣੇ ਜ਼ਿਲ੍ਹਾ ਦੇ ਇੱਕ ਪੁਲ ‘ਤੇ ਵੈਨ ਅਤੇ ਸੀਮਿੰਟ ਮਿਕਸਰ ਵਿਚਾਲੇ ਭਿਆਨਕ ਟੱਕਰ ਕਾਰਨ ਵਾਪਰਿਆ। ਪੁਲਿਸ ਅਨੁਸਾਰ ਇਹ ਦੁਰਘਟਨਾ ਸਵੇਰੇ ਕਰੀਬ 10:45 ਵਜੇ ਮੁਰਬਾਡ ਦੇ ਗੋਵਿਲੀ ਪਿੰਡ ਸਥਿਤ ਰੈਤਾ ਬ੍ਰਿਜ ‘ਤੇ ਹੋਈ। ਕਲਿਆਣ ਤੋਂ ਮੁਰਬਾਡ ਵੱਲ ਜਾ ਰਹੀ ਵੈਨ ਦੀ ਸਾਹਮਣੇ ਤੋਂ ਆ ਰਹੇ ਸੀਮਿੰਟ ਮਿਕਸਰ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵੈਨ ਵਿੱਚ ਸਵਾਰ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿੱਚ 8 ਪੁਰਸ਼ ਅਤੇ 3 ਮਹਿਲਾਵਾਂ ਸ਼ਾਮਲ ਹਨ। ਹੁਣ ਤੱਕ 6 ਮ੍ਰਿਤਕਾਂ ਦੀ ਪਛਾਣ ਹੋ ਚੁੱਕੀ ਹੈ, ਜਦਕਿ ਬਾਕੀ ਲੋਕਾਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ। ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਜਾਰੀ ਹੈ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ, ਬਚਾਅ ਟੀਮਾਂ ਅਤੇ ਮੈਡੀਕਲ ਸਟਾਫ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਪੁਲ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ, ਜਿਸਨੂੰ ਖੁਲਵਾਉਣ ਲਈ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM