Daily Suraj

ਪੰਜਾਬੀ

ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਆਈਸੀਯੂ ‘ਚ ਭਰਤੀ

12 Feb, 2026 04:47 PM

ਪਾਕਿਸਤਾਨ (Pak) ਦੇ ਸਾਬਕਾ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਹਸਪਤਾਲ ਵਿੱਚ ਭਰਤੀ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਉਹ ਘਰ ਵਿੱਚ ਫਿਸਲ ਕੇ ਡਿੱਗ ਗਏ ਸਨ ਅਤੇ ਉਨ੍ਹਾਂ ਨੂੰ ਕਾਫ਼ੀ ਸੱਟਾਂ ਲੱਗੀਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਕੰਬਾਈਂਡ ਮਿਲਟਰੀ ਹਸਪਤਾਲ (CMH) ਲਿਜਾਇਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪਰਿਵਾਇਕ ਮੈਂਬਰਾਂ ਅਨੁਸਾਰ ਬਾਜਵਾ ਨੰਗੇ ਪੈਰੀਂ ਸਨ ਜਦੋਂ ਉਹ ਫਿਸਲ ਗਏ ਅਤੇ ਉਨ੍ਹਾਂ ਦੇ ਸਿਰ ਵਿੱਚ ਸੱਟ ਲੱਗੀ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਸਨ। ਨਤੀਜੇ ਸਕਾਰਾਤਮਕ ਆਏ ਹਨ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ। ਡਾਕਟਰ ਉਨ੍ਹਾਂ ਦੀ ਹਾਲਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

Latest News