Daily Suraj

ਪੰਜਾਬੀ

ਚੀਨ ‘ਚ ਕੋਲੇ ਦੀ ਖਾਨ ‘ਚ ਹੋਇਆ ਧਮਾਕਾ, 14 ਲੋਕਾਂ ਦੀ ਮੌਤ ,ਕਈ ਵਰਕਰਾਂ ਦੀ ਭਾਲ ਜਾਰੀ

17 Dec, 2019 05:30 AM

ਬੀਜਿੰਗ : ਦੱਖਣੀ-ਪੱਛਮੀ ਚੀਨ ਦੇ ਗੁਇਝੌ ਸੂਬੇ ‘ਚ ਇੱਕ ਕੋਲਾ ਖਾਨ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਕਾਰਨ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਮੰਗਲਵਾਰ ਸਵੇਰੇ ਤਕਰੀਬਨ 1.30 ਵਜੇ ਆਨਲੋਂਗ ਕਾਊਂਟੀ ‘ਚ ਵਾਪਰਿਆ ਹੈ। ਮਿਲੀ ਜਾਣਕਾਰੀ ਨਸੂਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ ,ਉਸ ਸਮੇਂ ਉੱਥੇ 23 ਵਰਕਰ ਕੰਮ ਕਰ ਰਹੇ ਸਨ। ਇਸ ਦੌਰਾਨ ਰੈਸਕਿਊ ਦੌਰਾਨ 7 ਵਰਕਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਤੇ ਹੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਓਥੇ ਇਸ ਮਲਬੇ ਹੇਠ ਅਜੇ ਤੱਕ ਕਈ ਲੋਕ ਫਸੇ ਹੋਏ ਹਨ। ਇਸ ਤੋਂ ਪਹਿਲਾਂ ਵੀ ਚੀਨ ‘ਚ ਕੋਲਾ ਖਾਨ ਢਹਿਣ ਦੀਆਂ ਖਬਰਾਂ ਅਕਸਰ ਹੀ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਸੁਰੱਖਿਆ ਪ੍ਰਬੰਧਾਂ ਦੀ ਕਮੀ ਕਾਰਨ ਵੀ ਅਜਿਹੇ ਹਾਦਸੇ ਵਾਪਰਦੇ ਹਨ।

Latest News