ਸਾਂਝ ਕੇਂਦਰ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਲਾਇਆ ਜਾਗਰੂਕਤਾ ਸੈਮੀਨਾਰ
- ਪੰਜਾਬ
- (Asia/Kolkata)
ਸ੍ਰੀ ਹਰਗੋਬਿੰਦਪੁਰ ਸਾਹਿਬ : ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਾਂਝ ਕੇਂਦਰ ਸ੍ਰੀ ਹਰਗੋਬਿੰਦਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਕੇ ਲੋਕਾਂ ਨੂੰ ਨਸ਼ਿਆਂ, ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੰਤ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਸਾਈਬਰ ਕਰਾਈਮ ਅਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨ੍ਹਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
Leave a Reply