ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਡਾ.ਰਮਨਦੀਪ ਕੌਰ
- ਲੁਧਿਆਣਾ
- (Asia/Kolkata)
ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ
ਲੁਧਿਆਣਾ 9 ਦਸੰਬਰ (ਰਵੀ ਕਾਲੜਾ) ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋ ਜਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੌਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਕੋਟਪਾ ਅਧੀਨ ਜਿਲ੍ਹੇ ਭਰ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ,ਜਿਸ ਤਹਿਤ ਆਮ ਜਨਤਾ ਨੂੰ ਤੰਬਾਕੂ ਦੀ ਵਰਤੋ ਕਰਨ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਤੰਬਾਕੂ ਦਾ ਲਗਾਤਰ ਸੇਵਨ ਕਰਨ ਨਾਲ ਹੋਣ ਵਾਲੀਆ ਬਿਮਾਰੀਆਂ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। ਸਿਵਲ ਸਰਜਨ ਨੇ ਦੱਸਿਆ ਕਿ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਗੈਰ ਕਾਨੂੰਨੀ ਹੈ।ਸਕੂਲਾਂ,ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਕੋਈ ਵੀ ਵਿਅਕਤੀ ਤੰਬਾਕੂ ਦੀ ਵਿਕਰੀ ਅਤੇ ਵਰਤੋ ਨਹੀ ਕਰ ਸਕਦਾ। ਉਨਾਂ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਸ਼ਾਪਿੰਗ ਮਾਲ ,ਬੱਸ ਸਟੈਡ,ਰੇਲਵੇ ਸ਼ਟੇਸ਼ਨ ਆਦਿ ਪਬਲਿਕ ਥਾਵਾਂ ਤੰਬਾਕੂ ਰਹਿਤ ਖੇਤਰ ਘੋਸਿ਼ਤ ਕੀਤੇ ਗਏ ਹਨ।ਇਨਾਂ ਥਾਵਾਂ ਤੇ ਕੋਈ ਵੀ ਵਿਅਕਤੀ ਤੰਬਾਕੂ ਦੀ ਕਿਸੇ ਵੀ ਰੂਪ ਵਿੱਚ ਵਰਤੋ ਨਹੀ ਕਰ ਸਕਦਾ। ਇਸ ਸਬੰਧੀ ਅੱਜ ਜਲੰਧਰ ਬਾਈ ਪਾਸ ਰੋਡ ਲੁਧਿਆਣਾ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀ ਟੀਮ ਵਿੱਚ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ,ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਵਾਰਡ ਅਟੈਂਡੈਂਟ ਸੰਨੀ ਕੁਮਾਰ ,ਵੱਲੋ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 10 ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਇਸ ਮੌਕੇ ਤੇ ਹਾਜ਼ਰ ਲੋਕਾਂ ਨੂੰ ਤੰਬਾਕੂ ਦੀ ਵਰਤੋ ਕਰਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਮੂੰਹ,ਗਲੇ,ਜਬਾੜੇ ਅਤੇ ਫੇਫੜਿਆਂ ਦੇ ਹੋਣ ਵਾਲੇ ਕੈਸਰ ਸਬੰਧੀ ਜਾਗਰੂਕ ਵੀ ਕੀਤਾ ਗਿਆ।
Leave a Reply