ਵਰਲਡ ਸਿੱਖ ਪਾਰਲੀਮੈਂਟ ਵੱਲੋਂ ਤਿਆਰ ਕੀਤਾ ਮੂਲ ਨਾਨਕਸ਼ਾਹੀ ਕੈਲੰਡਰ ਸਾਰਲੈਂਡ ਦੀਆਂ ਸੰਗਤਾਂ ਨੂੰ ਕੀਤਾ ਸਮਰਪਿਤ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਤਿਆਰ ਕੀਤਾ ਮੂਲ ਨਾਨਕਸ਼ਾਹੀ ਕੈਲੰਡਰ ਸਾਰਲੈਂਡ ਦੀਆਂ ਸੰਗਤਾਂ ਨੂੰ ਕੀਤਾ ਸਮਰਪਿਤ

ਜਰਮਨ : ਖ਼ਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਜਰਮਨੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਵਕਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ  ਉਪਰੰਤ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਸਮੇਂ ਪੰਜਾਬ ਦੀ ਧਰਤੀ ਤੋਂ ਪਹੁੰਚੇ ਹੋਏ ਰਾਗੀ ਜਥਾ ਭਾਈ ਮਲਕੀਤ ਸਿੰਘ ਸੁਰ ਸਿੰਘ ਵਾਲਿਆਂ ਨੇ ਅੰਮ੍ਰਿਤਮਈ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਚਾਰ ਨਾਲ ਸਭ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਗੁਰਮਤਿ ਕਲਾਸ ਦੇ ਬੱਚਿਆਂ ਨੇ ਖ਼ਾਲਸਾ ਸਾਜਨਾ ਦਿਵਸ ਨਾਲ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਵਿਚ ਭਾਗ ਲਿਆ ਅਤੇ ਸਵਾਲਾਂ ਦੇ ਜਵਾਬ ਦਿੱਤੇ।

ਇਸ ਤੋਂ ਬਾਅਦ ਭਾਈ ਸੰਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਦੀਵਾਨ ਦੀ ਸਮਾਪਤੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਤਿਆਰ  ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ ਸਾਰਲੈਂਡ ਦੀਆਂ ਸੰਗਤਾਂ ਨੂੰ ਜੈਕਾਰਿਆਂ ਦੀ ਆਵਾਜ਼ ਵਿੱਚ ਸਮਰਪਿਤ ਕੀਤਾ ਗਿਆ। ਅਰਦਾਸ ਹੁਕਮਨਾਮਾ ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ। ਉਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

#WorldSikhParliament #NanakshahiCalendar #SikhReligion #SikhHeritage #SikhCommunity #SikhCalendar #SikhHistory #SikhFaith