Daily Suraj

ਪੰਜਾਬੀ

ਸੀਬੀਐੱਸਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

14 May, 2025 11:58 PM

ਭਵਾਨੀਗੜ੍ਹ : ਮੰਗਲਵਾਰ ਨੂੰ ਸੀਬੀਐੱਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਥਾਨਕ ਅਲਪਾਈਨ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। 12ਵੀਂ ਜਮਾਤ ਦੇ ਕਾਮਰਸ ਗਰੁੱਪ ਵਿੱਚੋਂ ਹਰਮਨ ਸ਼ਰਮਾ 94 ਫ਼ੀਸਦੀ ਨਾਲ ਪਹਿਲਾ ਸਥਾਨ, ਰਣਵੀਰ ਸਿੰਘ ਤੇ ਅਮਰਿੰਦਰ ਸਿੰਘ ਨੇ 93 ਫ਼ੀਸਦੀ ਨੰਬਰ ਹਾਸਲ ਕਰ ਕੇ ਦੂਜਾ ਸਥਾਨ ਅਤੇ ਦਲਜੀਤ ਸਿੰਘ ਨੇ 91 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿੱਚੋਂ ਇਸ਼ਾਂਤ ਨੇ 93 ਫ਼ੀਸਦੀ ਨੰਬਰਾਂ ਨਾਲ ਪਹਿਲਾ, ਏਕਮਪ੍ਰੀਤ ਕੌਰ ਨੇ 80 ਫ਼ੀਸਦੀ ਨਾਲ ਦੂਜਾ ਅਤੇ ਲਕਸ਼ਦੀਪ ਕੌਰ ਨੇ 77 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਾਨ ਮੈਡੀਕਲ ਗਰੁੱਪ ਵਿੱਚੋਂ ਖੁਸ਼ਪ੍ਰੀਤ ਕੌਰ ਨੇ 86 ਫ਼ੀਸਦੀ ਨਾਲ ਪਹਿਲਾ, ਜਸਪ੍ਰੀਤ ਕੌਰ ਨੇ 80 ਫ਼ੀਸਦੀ ਨਾਲ ਦੂਜਾ ਅਤੇ ਮਨੀਤ ਬਾਵਾ ਨੇ 75 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੇ 19 ਵਿਦਿਆਰਥੀਆਂ ਨੇ 80% ਤੋਂ ਵੱਧ ਨੰਬਰ ਪ੍ਰਾਪਤ ਕੀਤੇ। ਇਸ ਸ਼ਾਨਦਾਰ ਨਤੀਜੇ ਨੂੰ ਦੇਖਦੇ ਹੋਏ ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਸਕੂਲ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਬਦੌਲਤ ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀ ਹਰ ਸਾਲ ਦੀ ਤਰ੍ਹਾਂ ਵਧੀਆ ਨੰਬਰ ਪ੍ਰਾਪਤ ਕਰ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਹਮੇਸ਼ਾ ਕਰਦੇ ਰਹਿਣਗੇ। ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਵੱਖ-ਵੱਖ ਗਰੁੱਪਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

#CBSEResults #Class12Results #CBSE12th #EducationInIndia #StudentSuccess #IndianEducation #ResultAnnouncement #12thClassResults #CBSEUpdates #EducationMatters

Posted By: Daily Suraj Bureau

Latest News