ਤਰਨਤਾਰਨ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ‘ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

ਤਰਨਤਾਰਨ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ‘ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

‘ਆਪ’ ਉਮੀਦਦਾਰ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੂੰ 42649 ਵੋਟਾਂ ਪਈਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਨੂੰ 12091 ਵੋਟਾਂ ਦੇ ਫ਼ਰਕ ਨਾਲ ਹਰਾਇਆ। ਅਕਾਲੀ ਉਮੀਦਵਾਰ ਨੂੰ 30558 ਵੋਟਾਂ ਪਈਆਂ। ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ, ਜਿਸ ਨੂੰ ‘ਵਾਰਿਸ ਪੰਜਾਬ ਦੇ’ ਤੇ ਹੋਰਨਾਂ ਪੰਥਕ ਧਿਰਾਂ ਦੀ ਹਮਾਇਤ ਹੈ, 19620 ਵੋਟਾਂ ਨਾਲ ਤੀਜੇ ਸਥਾਨ ’ਤੇ ਰਿਹਾ। ਕਾਂਗਰਸ ਦੇ ਕਰਨਬੀਰ ਸਿੰਘ ਬੁਰਜ 15078 ਵੋਟਾਂ ਪਈਆਂ। ਭਾਜਪਾ ਦੇ ਹਰਜੀਤ ਸਿੰਘ ਸੰਧੂ 6239 ਵੋਟਾਂ ਪੰਜਵੇਂ ਨੰਬਰ ’ਤੇ ਰਹੇ। ਨੀਟੂ ਸ਼ਟਰਾਂਵਾਲਾ 464 ਵੋਟਾਂ ਨਾਲ 8ਵੇਂ ਸਥਾਨ ’ਤੇ ਹੈ। ‘ਆਪ’ ਵਰਕਰਾਂ ਤੇ ਸਮਰਥਕਾਂ ਨੇ 14ਵੇਂ ਗੇੜ ਦੀ ਗਿਣਤੀ ਮਗਰੋਂ ਹੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਸੀ।


ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਉਪ ਚੋਣ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਐਸਏਡੀ) ਦੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੇ ਫਰਕ ਨਾਲ ਹਰਾਇਆ। ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਤੋਂ ਉਮੀਦਵਾਰ ਮਨਦੀਪ ਸਿੰਘ ਤੀਜੇ ਸਥਾਨ ‘ਤੇ ਰਹੇ।


ਤਰਨਤਾਰਨ ਜ਼ਿਮਨੀ ਚੋਣ ਜਿੱਤਣ ‘ਤੇ ‘ਆਪ’ ਵੱਲੋਂ ਸਾਰੇ ਪਾਰਟੀ ਵਲੰਟੀਅਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਜਨਤਾ ਦੀ ਮੋਹਰ ਹੈ। ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਤੇ ਭਰੋਸਾ ਕਾਇਮ ਹੈ।


ਤਰਨਤਾਰਨ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ‘ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ “ਤਰਨਤਾਰਨ ਉਪ ਚੋਣ ਵਿੱਚ ਇਸ ਇਤਿਹਾਸਕ ਜਿੱਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਜੀ ਦੀ ਇਮਾਨਦਾਰ ਅਗਵਾਈ ਨੂੰ ਪਸੰਦ ਕਰਦੇ ਹਨ।ਪੰਜਾਬ ਨੇ ਇੱਕ ਵਾਰ ਫਿਰ ‘ਆਪ’ ‘ਤੇ ਆਪਣਾ ਭਰੋਸਾ ਜਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ, ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈਆਂ।”


ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਸਾਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਸੀ। ਅਸੀਂ ਆਪਣੀ ਪਾਰਟੀ ਵੱਲੋਂ ਚੋਣ ਲੜੀ ਸੀ। ਅਸੀਂ ਪਹਿਲਾਂ ਵੀ ਇਹ ਸੀਟ ਵੱਡੇ ਫਰਕ ਨਾਲ ਜਿੱਤੀ ਸੀ। ਇਹ ਸਾਡੇ ਕੰਮ ਦੀ ਜਿੱਤ ਹੈ। ਅਸੀਂ ਲੋਕਾਂ ਲਈ ਸੜਕ, ਬਿਜਲੀ ਅਤੇ ਸਿੱਖਿਆ ਪ੍ਰੋਜੈਕਟ ਪ੍ਰਦਾਨ ਕੀਤੇ ਹਨ। ਅਸੀਂ 59,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।”