Daily Suraj

ਪੰਜਾਬੀ

ਕੌਮੀ ਲੋਕ ਅਦਾਲਤ ਮਿਤੀ 12.12.2020 ਦੇ ਸਬੰਧ ਵਿੱਚ ਆਨਲਾਈਨ ਮੀਟਿੰਗ

18 Nov, 2020 05:30 AM

ਬਰਨਾਲਾ 18 ਨਵੰਬਰ(ਬਲਜਿੰਦਰ ਸਿੰਘ ਚੋਹਾਨ):ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲ੍ਹੋਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮਿਤੀ 12.12.2020 ਨੂੰ ਜਿਲ੍ਹਾ ਬਰਨਾਲਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਮਿਤੀ 17.11.2020 ਨੂੰ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲ੍ਹੋਂ ਜਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਅਤੇ ਐੱਸ.ਪੀ. (ਡੀ) ਸ਼੍ਰੀ ਸੁਖਦੇਵ ਸਿੰਘ ਵਿਰਕ ਅਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨਾਲ ਆਨਲਾਈਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਵੱਲ੍ਹੋਂ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਉਹਨਾਂ ਅਧੀਨ ਲੰਬਿਤ ਪਏ ਰਾਜੇਨਾਮੇ ਹੋਣ ਵਾਲੇ ਮਾਮਲਿਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਰਖਕੇ ਵੱਧ ਤੋਂ ਵੱਧ ਲੋਕਾਂ ਦੇ ਰਾਜੀਨਾਮੇ ਕਰਵਾਏ ਜਾਣ ਅਤੇ ਐੱਸ.ਪੀ. (ਡੀ) ਸਾਹਿਬ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਅਨਟਰੇਸਡ ਰਿਪੋਰਟਾ ਅਤੇ ਕੈਂਸਲੈਸ਼ਨ ਰਿਪੋਰਟਾ ਵੀ ਅਦਾਲਤਾ ਵਿਚ ਪੇਸ਼ ਕਰਨ ਤਾਂ ਜ਼ੋ ਉਹਨਾਂ ਦਾ ਵੀ ਕੋਮੀ ਲੋਕ ਅਦਾਲਤ ਵਿਚ ਫੈਸਲਾ ਕੀਤਾ ਜਾ ਸਕੇ। ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ।ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ। ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679—243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

Posted By: Daily Suraj Bureau

Latest News