ਗੁਰੂ ਕੇ ਮਹਿਲ ਤੋਂ ਵਿਆਹ ਪੁਰਬ ਦੀ ਧਾਰਮਿਕ ਬਾਰਾਤ ਸ਼ੁਰੂ
ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਜੀਤ ਕੌਰ ਦਾ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਆਹ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਨਗਰ ਕੀਰਤਨ।ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਜੀਤ ਕੌਰ ਦਾ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ (ਭੋਰਾ ਸਾਹਿਬ) ਸ੍ਰੀ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਅਤੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਕਰਦਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਦੇ ਬਜ਼ਾਰਾਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ ਜਿੱਥੇ ਸਜੇ ਦੀਵਾਨ ਵਿਚ ਰਾਗੀ-ਢਾਡੀਆਂ ਵਲੋਂ ਸੰਗਤਾਂ ਨੂੰ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ। ਉਪਰੰਤ ਨਗਰ ਕੀਰਤਨ ਗੁਰਦੁਆਰਾ ਤ੍ਰਿਵੈਣੀ ਸਾਹਿਬ, ਗੁਰਦੁਆਰਾ ਪੌੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਅਨੰਦ ਕਾਰਜ ਗੁਰੂ ਕਾ ਲਾਹੌਰ ਪੁੱਜ ਕੇ ਦੇਰ ਸ਼ਾਮ ਸਮਾਪਤ ਹੋਵੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਐਗਜ਼ੈਕਟਿਵ ਮੈਂਬਰ ਬੀਬੀ ਹਰਜਿੰਦਰ ਕੌਰ, ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਸੰਪਰਦਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ, ਪ੍ਰਿੰਸੀਪਲ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਜਸਵੀਰ ਸਿੰਘ ਅਰੋੜਾ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਜਸਵਿੰਦਰ ਸਿੰਘ ਬਿੱਟੂ, ਜਥੇਦਾਰ ਰਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਤੇਜਿੰਦਰ ਸਿੰਘ ਵਾਲੀਆ, ਠੇਕੇਦਾਰ ਗੁਰਨਾਮ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਪਰਵਿੰਦਰ ਕੌਰ ਆਦਿ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਹਾਜ਼ਰ ਸਨ।
Posted By: Daily Suraj Bureau