ਔਰਤਾਂ ਦੇ ਮੁਫ਼ਤ ਬਸ ਸਫਰ ‘ਤੇ 2042 ਕਰੋੜ ਖਰਚ, ਮਾਨ ਸਰਕਾਰ ਦੀ ਵੱਡੀ ਪਹਿਲ
- ਪੰਜਾਬ
- (Asia/Kolkata)
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਕਈ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਹ ਉਪਰਾਲੇ ਮਹਿਲਾਵਾਂ ਦੀ ਦਿਨਚਰੀ ਜ਼ਿੰਦਗੀ ਵਿੱਚ ਵੱਡੇ ਬਦਲਾਅ ਲਿਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬਸ ਸਫਰ ਲਈ ਕੁੱਲ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ 600 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਮਹੀਨੇ ਲਗਭਗ 1 ਕਰੋੜ 20 ਲੱਖ ਮੁਫ਼ਤ ਬਸ ਸਫਰ ਮਹਿਲਾਵਾਂ ਵੱਲੋਂ ਕੀਤੇ ਜਾ ਰਹੇ ਹਨ। ਇਹ ਅੰਕੜੇ ਇਸ ਸਕੀਮ ਦੀ ਲੋਕਪ੍ਰਿਯਤਾ ਅਤੇ ਇਸਦੇ ਵਿਆਪਕ ਪ੍ਰਭਾਵ ਨੂੰ ਦਰਸਾਉਂਦੇ ਹਨ। ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਿਰਫ਼ ਮੁਫ਼ਤ ਯਾਤਰਾ ਤੱਕ ਸੀਮਿਤ ਨਹੀਂ, ਸਗੋਂ ਮਹਿਲਾਵਾਂ ਦੀ ਜ਼ਿੰਦਗੀ ਵਿੱਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਭਾਵਨਾ ਪੈਦਾ ਕਰ ਰਹੀ ਹੈ। ਹੁਣ ਮਹਿਲਾਵਾਂ ਬਿਨਾਂ ਆਰਥਿਕ ਬੋਝ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜਿਸ ਨਾਲ ਉਹ ਹੋਰ ਖੁਦਮੁਖਤਿਆਰ ਬਣ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਇੱਕ ਤਰੱਕੀਸ਼ੀਲ ਸਮਾਜ ਦੀ ਮੂਲ ਬੁਨਿਆਦ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਯਕੀਨ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਮਹਿਲਾਵਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
Leave a Reply