Daily Suraj

ਪੰਜਾਬੀ

ਅੰਮ੍ਰਿਤਸਰ ਵਿਚ ਮੈਡੀਕਲ ਅਫਸਰ ਉਪਰ ਹੋਏ ਹਮਲੇ ਵਿਰੁੱਧ ਪੰਜਾਬ ਵਿਚ ਪੀ ਸੀ ਐੱਮ ਐੱਸ ਡਾਕਟਰਾਂ ਵਲੋਂ ਹੜਤਾਲ

15 Mar, 2021 05:30 AM

ਲੁਧਿਆਣਾ, 15 ਮਾਰਚ - ਪਿਛਲੇ ਦਿਨੀਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਚ ਡਿਊਟੀ 'ਤੇ ਤਾਇਨਾਤ ਇਕ ਮੈਡੀਕਲ ਅਫਸਰ ਉਪਰ ਹਮਲਾਵਰਾਂ ਵਲੋਂ ਕੀਤੇ ਜਾਨ ਲੇਵਾ ਹਮਲੇ ਵਿਰੁੱਧ ਰੋਸ ਵਜੋਂ ਪੰਜਾਬ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਕਰਕੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡੀਕਲ ਅਫਸਰ ਉਪਰ ਹੋਏ ਹਮਲੇ ਨੂੰ ਲੈ ਕੇ ਅੱਜ ਡਾਕਟਰਾਂ ਦੀ ਜਥੇਬੰਦੀ ਪੀ ਸੀ ਐੱਮ ਐੱਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਗਈ ਕਿ ਮੈਡੀਕਲ ਅਫਸਰ ਉਪਰ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।

Posted By: Daily Suraj Bureau

Latest News