ਸਾਲ 2026 ‘ਚ ਵੀ ਮਨੁੱਖਤਾ ਦੀ ਸੇਵਾ ਪੂਰੇ ਉਤਸ਼ਾਹ ਨਾਲ ਜਾਰੀ ਰਹੇਗੀ-ਲਾਇਨ ਗੁਰਦੀਪ ਸਿੰਘ ਕੰਗ
*ਨਵੇਂ ਸਾਲ ਦੀ ਆਮਦ ਮੌਕੇ ਦਿੱਤੀਆਂ ਸ਼ੁੱਭ ਇੱਛਾਵਾਂ
ਫਗਵਾੜਾ (ਅਸ਼ੋਕ ਸ਼ਰਮਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ.ਨੇ ਫਗਵਾੜਾ ਦੇ ਸਮੂਹ ਵਸਨੀਕਾਂ ਨੂੰ ਨਵੇਂ ਸਾਲ 2026 ਦੀ ਆਮਦ ਮੌਕੇ ਸ਼ੁੱਭ ਇੱਛਾਵਾਂ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜਿਆ ਭਰਿਆ, ਸਿਹਤ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ਲਾਇਨਜ਼ ਇੰਟਰਨੈਸ਼ਨਲ 321-ਡੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜ ਨਵੇਂ ਸਾਲ ਵਿੱਚ ਵੀ ਪੂਰੇ ਉਤਸ਼ਾਹ, ਸਮਰਪਣ ਅਤੇ ਵਚਨਬੱਧਤਾ ਨਾਲ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਮੌਕਾ ਭਾਗਾਂ ਵਾਲਿਆ ਨੂੰ ਹੀ ਮਿਲਦਾ ਹੈ। ਇਸ ਲਈ ਕਦੇ ਵੀ ਇਸ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਸੇਵਾ ਨਾ ਸਿਰਫ਼ ਸਮਾਜ ਨੂੰ ਸਗੋਂ ਲੋੜਵੰਦਾਂ ਅਤੇ ਬੇਸਹਾਰਾ ਲੋਕਾਂ ਨੂੰ ਵੀ ਬਹੁਤ ਲਾਭ ਪਹੁੰਚਾਉਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਸਿਰਫ ਇੱਕ ਸਮਾਜਿਕ ਜ਼ਿੰਮੇਵਾਰੀ ਨਹੀਂ, ਸਗੋਂ ਮਨੁੱਖਤਾ ਪ੍ਰਤੀ ਸੱਚੀ ਸ਼ਰਧਾ ਹੈ। ਜੇਕਰ ਹਰ ਵਿਅਕਤੀ ਸੇਵਾ ਕਾਰਜਾਂ ਵਿੱਚ ਥੋੜ੍ਹਾ ਜਿਹਾ ਵੀ ਯੋਗਦਾਨ ਪਾਉਂਦਾ ਹੈ, ਤਾਂ ਇੱਕ ਬਿਹਤਰ ਅਤੇ ਖੁਸ਼ਹਾਲ ਸਮਾਜ ਦੀ ਉਸਾਰੀ ਵਿੱਚ ਉਹ ਵਢਮੁੱਲਾ ਯੋਗਦਾਨ ਪਾਉਂਦਾ ਹੈ। ਲਾਇਨ ਕੰਗ ਨੇ ਦੱਸਿਆ ਕਿ ਨਵੇਂ ਸਾਲ ਦਾ ਪਹਿਲਾ ਰਾਸ਼ਨ ਵੰਡ ਸਮਾਗਮ ਜਲਦੀ ਹੀ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲਾਇਨ ਇੰਟਰਨੈਸ਼ਨਲ ਨਵੇਂ ਸਾਲ ਵਿੱਚ ਨਵੇਂ ਅਤੇ ਵੱਡੇ ਸਮਾਜ ਸੇਵਾ ਉਪਰਾਲੇ ਜਾਰੀ ਰੱਖੇਗਾ, ਤਾਂ ਜੋ ਮੱਦਦ ਅਤੇ ਸਹਾਇਤਾ ਹੋਰ ਵੀ ਵੱਧ ਲੋਕਾਂ ਤੱਕ ਪਹੁੰਚ ਸਕੇ। ਉਹਨਾਂ ਨੇ ਸਮੂਹ ਲਾਇਨ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਤੋਂ ਬਿਨਾਂ ਸਮਾਜ ਸੇਵਾ ਦੇ ਯਤਨ ਸੰਭਵ ਨਹੀਂ ਹੋ ਸਕਦੇ। ਉਨ੍ਹਾਂ ਭਰੋਸਾ ਜਤਾਇਆ ਕਿ ਨਵਾਂ ਸਾਲ ਸਾਰਿਆਂ ਲਈ ਸ਼ਾਂਤੀ, ਭਾਈਚਾਰੇ,ਸਮਾਜਿਕ ਸਹਿਯੋਗ ਅਤੇ ਤਰੱਕੀ ਦਾ ਸਾਲ ਸਾਬਤ ਹੋਵੇਗਾ।
Posted By: Daily Suraj Bureau