ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਅਤੇ ਕਵਿਸ਼ਰੀ ਗਾਇਨ ਮੁਕਾਬਲੇ ਕਰਵਾਏ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਅਤੇ ਕਵਿਸ਼ਰੀ ਗਾਇਨ ਮੁਕਾਬਲੇ ਕਰਵਾਏ

ਸਟੱਡੀ ਸਰਕਲ ਵੱਲੋਂ ਸਿੱਖ ਵਿਰਾਸਤ ਨੂੰ ਸੰਭਾਲਣ ਦੇ ਯਤਨ ਸ਼ਲਾਘਾਯੋਗ - ਭਾਈ ਭੁਪਿੰਦਰ ਸਿੰਘ ਭਲਵਾਨ (ਜਗਸੀਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਵਿਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਮੁਕਾਬਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਾਂਝੇ ਉਪਰਾਲੇ ਅਧੀਨ ਕਰਵਾਏ ਗਏ।‌ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ੍‌ ਰਾਜਿੰਦਰ ਸਿੰਘ ਅਤੇ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਅਜਮੇਰ ਸਿੰਘ, ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ ਦੀ ਦੇਖ ਰੇਖ ਹੇਠ ਇਹ ਮੁਕਾਬਲੇ ਜੂਨੀਅਰ ਅਤੇ ਸੀਨੀਅਰ ਗਰੁੱਪਾਂ ਦੇ ਆਧਾਰ ਤੇ ਹੋਏ। ਇਸ ਮੌਕੇ ਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਤੇਜਾ ਸਿੰਘ ਕਮਾਲਪੁਰ, ਭਾਈ ਹਰਦੇਵ ਸਿੰਘ ਰੋਗਲਾ, ਭਾਈ ਮਲਕੀਤ ਸਿੰਘ ਚੰਗਾਲ ਦੇ ਨਾਲ ਭਾਈ ਮੰਗਾ ਸਿੰਘ ਸਾਬਕਾ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ੍ ਸੁਖਦੇਵ ਸਿੰਘ ਡੀ ਐਸ ਪੀ , ਰਾਜਵਿੰਦਰ ਸਿੰਘ ਲੱਕੀ ਸਰਪ੍ਰਸਤ ਸੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਪੀ੍ਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਪੁਰਾ ਸੰਗਰੂਰ, ਹਰਿੰਦਰਵੀਰ ਸਿੰਘ ਖਜਾਨਚੀ ਗੁਰਦੁਆਰਾ ਸਾਹਿਬਾਨ ਪ੍ਬੰਧਕ ਕਮੇਟੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।‌ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਮੁਕਾਬਲਿਆਂ ਦੇ ਮੰਤਵ ਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ, ਅਧਿਆਪਕ ਇੰਚਾਰਜਾਂ ਅਤੇ ਪ੍ਬੰਧਕ ਕਮੇਟੀ ਦੇ ਮੈਂਬਰਾਂ ਦਾ ਸਵਾਗਤ ਕੀਤਾ। ਕਵਿਸ਼ਰੀ ਗਾਇਨ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਗੁਰਮਤਿ ਸਿਧਾਂਤਾਂ, ਗੁਰ ਇਤਿਹਾਸ ਅਤੇ ਖਾਲਸਾਈ ਪ੍ਰੰਪਰਾਵਾਂ ਨੂੰ ਉਜਾਗਰ ਕਰਦੀਆਂ ਰਚਨਾਵਾਂ ਦੀ ਖੂਬਸੂਰਤ ਢੰਗ ਨਾਲ ਪੇਸ਼ਕਾਰੀ ਕੀਤੀ। ਇਹਨਾਂ ਮੁਕਾਬਲਿਆਂ ਲਈ ਜੱਜ ਸਾਹਿਬਾਨ ਦੀ ਸੇਵਾ ਪ੍ਰੋ: ਮਨਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਮਾਲਵਾ ਲੋਕਧਾਰਾ ਅਤੇ ਸਾਹਿਤ ਸਦਨ ਦੇ ਪ੍ਧਾਨ ਦਰਬਾਰ ਸਿੰਘ ਚੱਠੇ ਅਤੇ ਕਵੀਸ਼ਰ ਤਰਸੇਮ ਸਿੰਘ ਦੁਗਾਲ ਨੇ ਨਿਭਾਈ ਜਦੋਂ ਕਿ ਸਮਾਂ ਵਾਚਕ ਦੀ ਡਿਊਟੀ ਗੁਲਜ਼ਾਰ ਸਿੰਘ ਅਤੇ ਗੁਰਮੇਲ ਸਿੰਘ ਨੇ ਨਿਭਾਈ।‌ ਡਾ ਦਰਸ਼ਨ ਸਿੰਘ ਤੇ ਨਛੱਤਰ ਸਿੰਘ ਗੋਰਾ ਨਾਗਰੀ ਦੀ ਨਿਗਰਾਨੀ ਹੇਠ ਸਿੱਖ ਦਸਤਾਰ ਦਿਵਸ ਨੂੰ ਸਮਰਪਿਤ, ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਸੰਗਰੂਰ ਸ਼ਹਿਰ ਅਤੇ ਪਿੰਡਾਂ ਦੇ ਸਕੂਲਾਂ ਤੋਂ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਜੱਜ ਸਾਹਿਬਾਨ ਦੀ ਸੇਵਾ ਮਸਤੂਆਣਾ ਦਸਤਾਰ ਕਲੱਬ ਦੇ ਦਸਤਾਰ ਕੋਚ ਇੰਦਰਜੀਤ ਸਿੰਘ, ਹੈਪੀ ਸਿੰਘ ਅਤੇ ਪਿ੍ਤਪਾਲ ਸਿੰਘ ਨੇ ਨਿਭਾਈ ਜਿਨਾਂ ਨਾਲ ਗੁਰਲੀਨ ਕੌਰ ਅਤੇ ਹਰਿੰਦਰ ਵੀਰ ਸਿੰਘ ਨੇ ਸਹਿਯੋਗ ਦਿੱਤਾ। ਅਜਮੇਰ ਸਿੰਘ ਨੇ ਜ਼ੋਨਲ ਗਤੀਵਿਧੀਆਂ ਅਤੇ 21 ਅਗਸਤ ਨੂੰ ਹੋਣ ਵਾਲੇ ਨੈਤਿਕ ਸਿੱਖਿਆ ਇਮਤਿਹਾਨ ਬਾਰੇ ਜਾਣਕਾਰੀ ਦਿੱਤੀ।ਰਾਜਵਿੰਦਰ ਸਿੰਘ ਲੱਕੀ, ਮੋਹਨ ਸਿੰਘ ਪ੍ਰਚਾਰਕ ਨੇ ਸਟੱਡੀ ਸਰਕਲ ਦੇ ਇਸ ਉਪਰਾਲੇ ਨੂੰ ਸਲਾਹਿਆ। ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਦਸਤਾਰ ਸਾਡੀ ਵਿਰਾਸਤ ਹੈ ਅਤੇ ਇਸ ਵਿਰਾਸਤ ਨੂੰ ਅੱਗੇ ਵਧਾਉਣ ਤੇ ਸਿੱਖ ਧਰਮ ਦੇ ਗੌਰਵਮਈ ਵਿਰਸੇ ਨਾਲ ਜੋੜਣ ਲਈ ਕੀਤੇ ਜਾ ਰਹੇ ਸਾਰਥਿਕ ਕਾਰਜਾਂ ਲਈ ਸਟੱਡੀ ਸਰਕਲ ਵਧਾਈ ਦਾ ਪਾਤਰ ਹੈ। ਆਪ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਅਜਿਹੇ ਪ੍ਰੋਗਰਾਮ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਰਾਜਿੰਦਰ ਸਿੰਘ ਮੈਨੇਜਰ ਨੇ ਸਟੱਡੀ ਸਰਕਲ ਵੱਲੋਂ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਬਕ ਆਯੋਜਿਤ ਕਰਨ ਤੇ ਖੁਸ਼ੀ ਜ਼ਾਹਰ ਕੀਤੀ ਅਤੇ ਸਭ ਦਾ ਧੰਨਵਾਦ ਕੀਤਾ। ਇਹਨਾਂ ਮੁਕਾਬਲਿਆਂ ਲਈ ਮੱਖਣ ਸਿੰਘ, ਕਰਮਜੀਤ ਸਿੰਘ ਧੂਰੀ, ਅਮਨਦੀਪ ਕੌਰ ਬਹਾਦਰਪੁਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ ਮਸਤੂਆਣਾ ਸਾਹਿਬ, ਜਸਪਾਲ ਕੌਰ ਦੁੱਗਾਂ, ਰਣਜੀਤ ਸਿੰਘ ਉਪਲੀ ਚੱਠੇ, ਰਾਜੇਸ਼ਵਰ ਸੰਗਰੂਰ , ਗੁਰਤੇਜ ਕੌਰ ਬਾਲੀਆਂ, ਰਾਜਵੀਰ ਸਿੰਘ ਫਤਿਹਗੜ੍ਹ ਛੰਨਾ ਅਤੇ ਗੁਰਦੁਆਰਾ ਸਾਹਿਬ ਦੇ ਸਟਾਫ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਮੂਹ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕ ਇੰਚਾਰਜਾਂ ਨੂੰ ਮੈਡਲ ਅਤੇ ਪੁਸਤਕਾਂ ਦਿੱਤੀਆਂ ਗਈਆਂ। ਵੱਖ ਵੱਖ ਗਰੁੱਪਾਂ ਦੇ ਜੇਤੂਆਂ ਨੂੰ ਸ਼ਾਨਦਾਰ ਇਨਾਮ ਵੰਡਣ ਦੀ ਰਸਮ ਸ਼ੋਮਣੀ ਕਮੇਟੀ ਮੈਂਬਰਾਂ, ਸਟੱਡੀ ਸਰਕਲ ਨੁਮਾਇੰਦਿਆਂ , ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ, ਭਾਈ ਹਰਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਅਤੇ ਪੀ੍ਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਨੇ ਅਦਾ ਕੀਤੀ। ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਬਚਪਨ ਇੰਗਲਿਸ਼ ਸਕੂਲ ਅਤੇ ਸਪਰਿੰਗਡੇਲਜ ਪਬਲਿਕ ਸਕੂਲ ਸੰਗਰੂਰ ਦੀ ਚੜ੍ਹਤ ਰਹੀ ਜਦੋਂ ਕਿ ਕਵਿਸ਼ਰੀ ਗਾਇਨ ਮੁਕਾਬਲਿਆਂ ਵਿੱਚ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਨੇ ਜੂਨੀਅਰ ਗਰੁੱਪ ਵਿੱਚੋਂ ਅਤੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਨੇ ਸੀਨੀਅਰ ਗਰੁੱਪ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਸਟੱਡੀ ਸਰਕਲ ਵੱਲੋਂ ਸਮੂਹ ਮੈਂਬਰਾਂ ਨੂੰ ਪੁਸਤਕਾਂ ਭੇਂਟ ਕੀਤੀਆਂ ਗਈਆਂ ਅਤੇ ਮੈਨੇਜਰ ਸਾਹਿਬ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵੱਲੋਂ ਸਟੱਡੀ ਸਰਕਲ ਨੁਮਾਇੰਦਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।