ਓਨਟਾਰੀਓ ’ਚ ਨਫ਼ਰਤ ਭਰਿਆ ਵਾਕਿਆ: ਸਿੱਖ ਬਜ਼ੁਰਗ ਨੂੰ ਧੱਕਾ ਦੇ ਕੇ ਕਿਹਾ “ਦੇਸ਼ ਛੱਡੋ”
- ਵਿਦੇਸ਼
- (Asia/Kolkata)
ਕੈਨੇਡਾ ਦੇ Ontario ਸੂਬੇ ਵਿੱਚ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਨਾਲ ਨਸਲੀ ਵਿਤਕਰਾ ਕਰਦਿਆਂ ਉਸ ’ਤੇ ਹਮਲਾ ਕੀਤਾ ਗਿਆ। Woodstock ਪੁਲੀਸ ਮੁਤਾਬਕ ਇਹ ਵਾਕਿਆ 22 ਅਪਰੈਲ ਨੂੰ ਵਾਪਰਿਆ, ਜਦੋਂ ਬਜ਼ੁਰਗ ਸਿੱਖ ਵਿਅਕਤੀ ਫੁੱਟਪਾਥ ’ਤੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਇੱਕ ਨੌਜਵਾਨ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਧੱਕਾ ਦਿੱਤਾ ਅਤੇ “ਮੇਰੇ ਦੇਸ਼ ਵਿੱਚੋਂ ਬਾਹਰ ਨਿਕਲ ਜਾਓ” ਵਰਗੇ ਨਸਲੀ ਸ਼ਬਦਾਂ ਅਤੇ ਗਾਲੀ-ਗਲੋਚ ਦੀ ਵਰਤੋਂ ਕੀਤੀ। ਪੁਲੀਸ ਨੇ ਇਸ ਨੂੰ ‘ਨਫ਼ਰਤ ਤੋਂ ਪ੍ਰੇਰਿਤ ਹਮਲਾ’ (hate-motivated assault) ਕਰਾਰ ਦਿੱਤਾ ਹੈ। ਹਾਲਾਂਕਿ ਇਸ ਹਮਲੇ ਵਿੱਚ ਬਜ਼ੁਰਗ ਵਿਅਕਤੀ ਨੂੰ ਕੋਈ ਗੰਭੀਰ ਸਰੀਰਕ ਸੱਟ ਨਹੀਂ ਲੱਗੀ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਇਹ ਵਾਰਦਾਤ ਕੀਤੀ ਅਤੇ ਘਟਨਾ ਤੋਂ ਬਾਅਦ ਇੱਕ ਸਕੂਲ ਦੀ ਕੰਧ ਟੱਪ ਕੇ ਫਰਾਰ ਹੋ ਗਿਆ। ਇਸ ਘਟਨਾ ਨਾਲ ਸੰਬੰਧਿਤ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਨੌਜਵਾਨ ਵਾਰ-ਵਾਰ ਨਸਲੀ ਟਿੱਪਣੀਆਂ ਕਰਦਾ ਸੁਣਾਈ ਦਿੰਦਾ ਹੈ। ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਭਾਈਚਾਰੇ ਵਿੱਚ ਅਜਿਹੀ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਦੂਜੇ ਪਾਸੇ, World Sikh Organization (WSO) ਨੇ ਇਸ ਘਟਨਾ ’ਤੇ ਗਹਿਰੀ ਚਿੰਤਾ ਜਤਾਈ ਹੈ। ਸੰਗਠਨ ਨੇ ਪੁਲੀਸ ਦੀ ਤੁਰੰਤ ਕਾਰਵਾਈ ਦੀ ਸਰਾਹਨਾ ਕਰਦਿਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।
Leave a Reply