Daily Suraj

ਪੰਜਾਬੀ

ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਪਿਸਤੌਲ ਸਮੇਤ ਕੀਤਾ ਕਾਬੂ

07 Dec, 2019 05:30 AM

ਬਟਾਲਾ : ਬਟਾਲਾ ਦੇ ਪਿੰਡ ਢਿਲਵਾਂ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਅੱਜ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਬਟਾਲਾ ਪੁਲਿਸ ਨੇ ਅਜਨਾਲਾ ਦੇ ਨੇੜਲੇ ਪਿੰਡ ਵਿਚੋਂ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨੌਜਵਾਨ ‘ਤੇ ਦੋਸ਼ੀਆਂ ਨੂੰ ਪਨਾਹ ਦੇਣ ਦਾ ਦੋਸ਼ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਅੱਜ ਲਖਵਿੰਦਰ ਸਿੰਘ ਲੱਖਾ ਨੂੰ 32 ਬੋਰ ਦੀ ਪਿਸਤੌਲ ਸਮੇਤ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਸਾਬਕਾ ਅਕਾਲੀ ਸਰਪੰਚ ਦਾ ਇਸ ਪਿਸਤੌਲ ਨਾਲ ਹੀ ਕਤਲ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਨਾਂਅ ਦਾ ਦੋਸ਼ੀ25 ਨਵੰਬਰ ਨੂੰਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਛੇ ਦੋਸ਼ੀ ਅਜੇ ਵੀ ਪੁਲਿਸ ਦੀ ਗਿਰਫ਼ ਤੋਂ ਬਾਹਰ ਹਨ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਦਾ 18 ਨਵੰਬਰ ਨੂੰ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਸੋਮਵਾਰ ਦੇਰ ਰਾਤ ਬਟਾਲਾ ਸ਼ਹਿਰ ਤੋਂ 25 ਕਿਲੋਮੀਟਰ ਦੂਰ ਪਿੰਡ ਢਿਲਵਾਂ ‘ਚ ਵਾਪਰੀ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM