ਮੁਲਾਜਮਾ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਡੀ ਸੀ ਦਫਤਰ ਫਰੀਦਕੋਟ ਸਾਹਮਣੇ ਫੂਕੀਆਂ ਜਾਣਗੀਆਂ ਅੱਜ
ਫਰੀਦਕੋਟ, ਸਾਂਝੀ ਤਾਲਮੇਲ ਕਮੇਟੀ,ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਠੀਕ 3 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਤੋ ਬਾਅਦ ਮਿਤੀ 17 ਜੁਲਾਈ 2020 ਤੋਂ ਬਾਅਦ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ । ਇਸ ਐਕਸ਼ਨ ਸਮੇਂ ਮੁਲਾਜ਼ਮ ਕਾਲੇ ਬਿੱਲੇ ਲਗਾਕੇ, ਕਾਲੇ ਚੋਗੇ ਪਾਕੇ, ਕਾਲੀਆਂ ਪੱਟੀਆਂ, ਦਸਤਾਰਾਂ ਅਤੇ ਕਾਲੀਆਂ ਚੁੰਨੀਆਂ ਲੈਕੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੇ । ਇਸ ਐਕਸ਼ਨ ਦੀ ਤਿਆਰੀ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਮੁਲਾਜ਼ਮਾਂ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਧਰਮਿੰਦਰ ਸਿੰਘ, ਬਲਕਾਰ ਸਿੰਘ ਸਹੋਤਾ, ਸਿਮਰਜੀਤ ਸਿੰਘ ਬਰਾੜ, ਪੈਨਸ਼ਨਰ ਆਗੂ ਪ੍ਰਿੰਸੀਪਲ ਕ੍ਰਿਸ਼ਨ ਲਾਲ, ਸੋਮ ਨਾਥ ਅਰੋੜਾ, ਡਾਕਟਰ ਚੰਦਰ ਸ਼ੇਖਰ ਕੱਕੜ,ਜਗਤਾਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਮੁਲਾਜ਼ਮ ਆਗੂ ਸ਼ਿਵ ਨਾਥ ਦਰਦੀ , ਪ੍ਰਦੀਪ ਸਿੰਘ ਬਰਾੜ, ਅਮਰਜੀਤ ਸਿੰਘ ਵਾਲੀਆ ਸੁਖਦੇਵ ਸਿੰਘ ਬੀ ਪੀ ਈ ਓ, ਇੰਜੀਨੀਅਰ ਜੀਤ ਸਿੰਘ ਵੱਲੋਂ ਸਾਂਝੇ ਤੌਰ ਤੇ ਇੱਕ ਮੀਟਿੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਲਾਮਬੰਦੀ ਕੀਤੀ ਜਾਵੇਗੀ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਿਲ ਹੋਣਗੇ।
Posted By: Daily Suraj Bureau