ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ 25 ਗ੍ਰਾਮ ਹੈਰੋਇਨ ਤੇ 140 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
ਅੰਮ੍ਰਿਤਸਰ, - (ਆਰ.ਕੇ. ਸੋਨੀ)
ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਸ਼੍ਰੀ ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਅਜਨਾਲਾ, ਜੰਡਿਆਲਾ ਅਤੇ ਤਰਸਿੱਕਾ ਥਾਣਿਆਂ ਦੀਆਂ ਟੀਮਾਂ ਵੱਲੋਂ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਅਜਨਾਲਾ ਪੁਲਿਸ ਵੱਲੋਂ ਗਸ਼ਤ ਦੌਰਾਨ ਸੱਕੀ ਪੁੱਲ ਨੇੜੇ ਸ਼ੱਕੀ ਨੌਜਵਾਨ ਅਰਸ਼ਦੀਪ ਸਿੰਘ ਉਰਫ ਭੱਟੋ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਕੱਦਮਾ ਨੰਬਰ 338 ਮਿਤੀ 25.12.2025, ਜੁਰਮ 21/27-ਏ/61/85 ਐਨ.ਡੀ.ਪੀ.ਐਸ. ਐਕਟ, ਥਾਣਾ ਅਜਨਾਲਾ ਵਿਚ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਗਸ਼ਤ ਦੌਰਾਨ ਰਾਈਸ ਸ਼ੈਲਰ, ਧੀਰੇਕੋਟ ਰੋਡ ਨੇੜੇ ਸ਼ੇਰ ਸਿੰਘ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਮੁਕੱਦਮਾ ਨੰਬਰ 340 ਮਿਤੀ 25.12.2025, ਜੁਰਮ 21/27-ਏ/61/85 ਐਨ.ਡੀ.ਪੀ.ਐਸ. ਐਕਟ, ਥਾਣਾ ਜੰਡਿਆਲਾ ਗੁਰੁ ਵਿਚ ਦਰਜ ਕੀਤਾ ਹੈ। ਥਾਣਾ ਤਰਸਿੱਕਾ ਪੁਲਿਸ ਨੇ ਗਸ਼ਤ ਦੌਰਾਨ ਸ਼ਮਸ਼ਾਨਘਾਟ ਚਰਨ ਸਿੰਘ ਵਾਲਾ (ਯੋਧਾਨਗਰੀ) ਤੋਂ ਅਕਾਸ਼ਦੀਪ ਸਿੰਘ ਉਰਫ ਟੈਟੂ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।
ਪੁਲਿਸ ਨੇ ਮੁਕੱਦਮਾ ਨੰਬਰ 129 ਮਿਤੀ 25.12.2025, ਜੁਰਮ 22/27-ਏ/61/85 ਐਨ.ਡੀ.ਪੀ.ਐਸ. ਐਕਟ, ਥਾਣਾ ਤਰਸਿੱਕਾ ਵਿਚ ਦਰਜ ਕੀਤਾ ਹੈ। ਦੋਸ਼ੀਆਂ ਕੋਲੋਂ
25 ਗ੍ਰਾਮ ਹੈਰੋਇਨ ਅਤੇ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Leave a Reply