ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖ਼ੇ ਦੋ ਰੋਜ਼ਾ ਹਫ਼ਤਾਵਾਰੀ ਗੁਰਮਤਿ ਸਮਾਗਮ = ਕੁਲਵਿੰਦਰ ਸਿੰਘ ਬੈਨੀਪਾਲ j
- ਲੁਧਿਆਣਾ
- (Asia/Kolkata)
ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿੱਚ ਦੋ ਰੋਜ਼ਾ ਹਫ਼ਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ । ਜਿਨ੍ਹਾਂ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ । ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ । ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ । ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ । ਸ਼ਨੀਵਾਰ ਸ਼ਾਮ ਦੇ ਪ੍ਰੋਗਰਾਮ ਵਿੱਚ ਗਿਆਨੀ ਕਰਨਜੋਤ ਸਿੰਘ ਕਪੂਰਥਲਾ ਵਾਲਿਆਂ ਨੇ ਸੰਗਤਾਂ ਨਾਲ ਸੁਖਮਨੀ ਸਾਹਿਬ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਐਤਵਾਰ ਵਾਲੇ ਦਿਨ ਰੋਜ਼ਾਨਾ ਦੀ ਤਰ੍ਹਾਂ ਅੰਮ੍ਰਿਤ ਵੇਲੇ ਤੋਂ ਆਸਾ ਜੀ ਦੀ ਵਾਰ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ । ਸ਼ਾਮ ਦੇ ਸਮਾਗਮ ਵਿੱਚ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਗੁਰਮੇਜ ਸਿੰਘ ਕਰਨਾਲ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਸ੍ਰਵਣ ਕਰਵਾਇਆ । ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਬਲਬੀਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਗੁਰਮੇਜ ਸਿੰਘ ਕਰਨਾਲ ਵਾਲਿਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਗੁਰੂ ਕੇ ਲੰਗਰਾਂ ਦੀ ਸੇਵਾ ਗੁਰੂ ਘਰ ਦੇ ਸੇਵਕ ਪਰਿਵਾਰ ਇੰਦਰਪਾਲ ਸਿੰਘ ਜੀ ਨੇ ਆਪਣੀ ਦੋਹਤੀ ਐਂਜਲੀ ਦੇ ਜਨਮ-ਦਿਨ ਦੀ ਖੁਸ਼ੀ ਵਿੱਚ ਕੀਤੀ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਐਂਜਲੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਸਮੇਂ ਸਿਰ ਗੁਰੂ ਘਰ ਆ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਹਾਜ਼ਰ ਸਨ ।
Leave a Reply