ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸੂਰਬੀਰ ਯੋਧੇ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸੂਰਬੀਰ ਯੋਧੇ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਨੂੰ  ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਤੋਂ ਸਮੁੱਚੀ ਕੌਮ ਪ੍ਰੇਰਣਾ ਲਵੇ- ਭੁਪਿੰਦਰ ਸਿੰਘ (ਕਰਨੈਲ ਸਿੰਘ ਐੱਮ.ਏ.) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਯੋਧੇ ਤੇ ਜਰਨੈਲ ਸ੍ਰ: ਸ਼ਾਮ ਸਿੰਘ ਅਟਾਰੀਵਾਲ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਸ਼੍ਰੀ ਤਰਨਤਾਰਨ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋਂ ਬਖ਼ਸ਼ੇ ਸਿਮਰਨ ਤੇ ਸ਼ਕਤੀ ਦੇ ਸੰਕਲਪ ਤੇ ਪਹਿਰਾ ਦੇਣ ਵਾਲਾ ਸਿੱਖ ਰਾਜ ਦਾ ਅਣਖੀਲਾ ਯੋਧਾ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਇੱਕ ਮਹਾਨ ਸੂਰਬੀਰ ਜਰਨੈਲ ਸੀ। ਜਿਸ ਨੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਤ ਖਾਲਸਾ ਰਾਜ ਦੇ ਵਿਸਥਾਰ ਲਈ ਲੜੀਆਂ ਗਈਆਂ ਕਈ ਮਹੱਤਵਪੂਰਨ ਲੜਾਈਆਂ ਵਿੱਚ ਆਪਣਾ ਦਲੇਰਾਨਾ ਯੋਗਦਾਨ ਪਾਉਂਦਿਆਂ ਹੋਇਆਂ ਫਤਿਹ ਪ੍ਰਾਪਤ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਉਪਰੰਤ ਖਾਲਸਾ ਰਾਜ ਨੂੰ ਅੰਗਰੇਜ਼ਾਂ ਦੇ ਕਬਜੇ ਤੋਂ ਬਚਾਉਣ ਲਈ ਲੜੀ ਗਈ ਅਹਿਮ ਲੜਾਈ ਅੰਦਰ ਆਪਣੀ ਸੂਰਬੀਰਤਾ ਦੇ ਜੋਹਰ ਦਿਖਾਉਂਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਸੂਰਬੀਰਤਾ ਭਰੇ ਇਤਿਹਾਸ ਨੂੰ ਅਜੋਕੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਤੱਕ ਪਹੁੰਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਕੁਲਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਸ਼੍ਰੀ ਤਰਨਤਾਰਨ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕੀਤੇ। ਇਸ ਦੌਰਾਨ ਸ੍ਰ: ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜਫ਼ਰਵਾਲ ਹਜ਼ੂਰੀ ਰਾਗੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। । ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਕੰਵਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਮਨਮੋਹਨ ਸਿੰਘ ਵਾਲੀਆ, ਐਨ.ਐਸ ਕਥੂਰੀਆਂ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।