Daily Suraj

ਪੰਜਾਬੀ

ਪੰਜਾਬ ਵਿੱਚ ED ਅਲਰਟ, ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ਦੋ ਦਿਨਾਂ ਤੋਂ ਤਲਾਸ਼ੀ

30 Jan, 2026 12:00 PM

ਸਾਬਕਾ ਮੰਤਰੀ ਅਤੇ ਕਾਂਗਰਸ (Punjab) ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਰੇਡ ਅਜੇ ਵੀ ਜਾਰੀ ਹੈ। ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਰੇਡ ਨੂੰ 48 ਘੰਟਿਆਂ ਤੋਂ ਵੀ ਵੱਧ ਸਮਾਂ ਹੋ ਚੁੱਕਿਆ ਹੈ ਅਤੇ ਅਧਿਕਾਰੀ ਅਜੇ ਵੀ ਜਾਂਚ ‘ਚ ਜੁਟੇ ਹੋਏ ਹਨ। ਦੱਸ ਦਈਏ ਕਿ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਬੁੱਧਵਾਰ ਸਵੇਰੇ 7 ਵਜੇ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਰੇਡ ਕੀਤੀ ਗਈ ਸੀ। ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ ਹੈ, ਅਧਿਕਾਰੀ ਅਰੋੜਾ ਦੀ ਰਿਹਾਇਸ਼ ਅੰਦਰ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ ਅਤੇ ਪਰ ਇਹ ਛਾਪੇਮਾਰੀ ਕਿਉਂ ਕੀਤੀ ਗਈ ਹੈ ਏਜੰਸੀਆਂ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਵੀ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ। ਟੀਮ ਰਿਹਾਇਸ਼ ਦੇ ਅੰਦਰ ਹੈ ਅਤੇ ਗੇਟ ਵੀ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਹੀ ਡਬਲ ਕਰਪਸ਼ਨ ਮਾਮਲੇ ’ਚ ਫਸੇ ਹੋਏ ਹਨ। ਉਨ੍ਹਾਂ ‘ਤੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਬੇਨਿਯਮੀਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਉਨ੍ਹਾਂ ਨੂੰ ਪਹਿਲਾਂ ਵਿਜੀਲੈਂਸ ਵਿਭਾਗ (Punjab) ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਮਾਮਲੇ ਵਿੱਚ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਦੀ ਐਂਟਰੀ ਹੋਈ ਹੈ।

Posted By: Daily Suraj Bureau

Latest News