Daily Suraj

ਪੰਜਾਬੀ

ਐੱਸ.ਯੂ.ਐੱਸ ਕਾਲਜ ਮਹਿਲਾਂ ਚੌਂਕ ਦੇ ਬੀ.ਸੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

13 Jul, 2026 04:02 PM

(ਜਗਸੀਰ ਸਿੰਘ)- ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਸੀ.ਏ ਸੈਸ਼ਨ ਨਵੰਬਰ 2025 ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ਵਿੱਚ ਵਿਦਿਆਰਥਣ ਮਨਜੋਤ ਕੌਰ ਸਪੁੱਤਰੀ ਹਰਜੀਤ ਸਿੰਘ ਨੇ 86% ਅੰਕਾਂ ਨਾਲ ਪਹਿਲਾਂ ਸਥਾਨ, ਅਰਸ਼ਦੀਪ ਕੌਰ ਸਪੁੱਤਰੀ ਕੁਲਵੀਰ ਸਿੰਘ ਨੇ 85% ਅੰਕਾਂ ਨਾਲ ਦੂਜਾ ਸਥਾਨ ਅਤੇ ਕਰਨਵੀਰ ਕੌਰ ਸਪੁੱਤਰੀ ਰਘਬੀਰ ਸਿੰਘ ਨੇ 81% ਅੰਕਾਂ ਨਾਲ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਵਿਭਾਗੀ ਮੁਖੀ ਪ੍ਰੋ.
 

ਸਰਬਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾਂ ਅਫਜਾਈ ਕੀਤੀ ਅਤੇ ਅਧਿਆਪਕਾਂ ਨੂੰ ਵਧਾਈ ਦੇ ਨਾਲ-ਨਾਲ ਭਵਿੱਖ ਵਿੱਚ ਹੋਰ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ।

Latest News