Chandigarh PU Protest: ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪ, ਸੈਨੇਟ ਚੋਣਾਂ ਦੇ ਨੋਟੀਫਿਕੇਸ਼ਨ ਤਕ ’ਵਰਸਟੀ ’ਚ ਧਰਨਾ ਦੇਣਗੇ ਕਿਸਾਨ
- ਪੰਜਾਬ
- (Asia/Kolkata)
– ਬੈਰੀਕੇਡ ਤੋੜ ਅੰਦਰ ਵੜੇ ਵਿਦਿਆਰਥੀ
ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਵਿਦਿਆਰਥੀ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਪੁਲਿਸ ਨਾਲ ਝੜਪ ਤੋਂ ਬਾਅਦ, ਵਿਦਿਆਰਥੀਆਂ ਨੇ ਪੀਜੀਆਈ ਦੇ ਸਾਹਮਣੇ ਯੂਨੀਵਰਸਿਟੀ ਦੇ ਗੇਟ ਨੰਬਰ-1 ਨੂੰ ਤੋੜ ਦਿੱਤਾ ਅਤੇ ਉਹ ਯੂਨੀਵਰਸਿਟੀ ਅੰਦਰ ਦਾਖ਼ਲ ਹੋ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤਕ ਚੋਣਾਂ ਦੀ ਮਿਤੀ ਦਾ ਐਲਾਨ ਨਹੀਂ ਹੁੰਦਾ ਓਦੋ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਵੀ ਯੂਨੀਵਰਸਿਟੀ ਪਹੁੰਚੇ ਹਨ।
ਫਿਲਹਾਲ ਯੂਨੀਵਰਸਿਟੀ ਦੇ ਸਾਰੇ ਗੇਟਾਂ ‘ਤੇ ਭਾਰੀ ਪੁਲਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਚੰਡੀਗੜ੍ਹ ਪੁਲਸ ਨੇ ਪੂਰੇ ਸ਼ਹਿਰ ‘ਚ ਮੁਸਤੈਦੀ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ 2,000 ਕਰਮਚਾਰੀ ਤਾਇਨਾਤ ਕੀਤੇ ਹਨ। ਸ਼ਹਿਰ ਭਰ ਵਿੱਚ 12 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਵਿਦਿਆਰਥੀਆਂ ਨੇ ਐਤਵਾਰ ਰਾਤ ਨੂੰ ਵੀ ਯੂਨੀਵਰਸਿਟੀ ਦੇ ਗੇਟ ‘ਤੇ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ।
ਐਸਐਸਪੀ ਕੰਵਰਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਇਲਾਕਿਆਂ ਵਿੱਚ ਬੇਲੋੜੀ ਯਾਤਰਾ ਨਾ ਕਰਨ ਅਤੇ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਰੱਖਣ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਦਾ ਟੀਚਾ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਹੈ।
ਪੰਜਾਬ ਯੂਨੀਵਰਸਿਟੀ ਵਿੱਚ ਅੱਜ ਮਾਹੌਲ ਤਣਾਅਪੂਰਨ ਹੈ। ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੀਯੂ ਬੰਦ’ ਦੇ ਸੱਦੇ ਦੌਰਾਨ ਕੈਂਪਸ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਜੂਮ ਨੂੰ ਕਾਬੂ ਕਰਨ ਲਈ ਵਾਧੂ ਪੁਲੀਸ ਬਲ ਸੱਦ ਲਏ ਗਏ ਹਨ। ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬ ਪੁਲੀਸ ਦੀ ਵੀ ਮਦਦ ਲਈ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਕਿਸਾਨ ਪੰਜਾਬ ਯੂਨੀਵਰਸਿਟੀ ਵਿਚ ਦਾਖਲ ਹੋ ਗਏ। ਇਸ ਦੌਰਾਨ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ 50 ਤੋਂ 70 ਕਿਸਾਨਾਂ ਦਾ ਜਥਾ ਪੰਜਾਬ ਯੂਨੀਵਰਸਿਟੀ ਵਿਚ ਧਰਨਾ ਦੇਵੇਗਾ ਤੇ ਇਹ ਧਰਨਾ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਐਲਾਨ ਹੋਣ ਤਕ ਜਾਰੀ ਰਹੇਗਾ ਤੇ ਬਾਕੀ ਕਿਸਾਨ ਅੱਜ ਰਾਤ ਨੂੰ ਵਾਪਸ ਚਲੇ ਜਾਣਗੇ।
ਪੀਯੂਸੀਐਸਸੀ ਦੇ ਉਪ-ਪ੍ਰਧਾਨ ਅਸ਼ਮੀਤ ਸਿੰਘ ਨੇ ਦੋਸ਼ ਲਗਾਇਆ ਕਿ ਬਹੁਤ ਸਾਰੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇੱਕ ਹੋਰ ਵਿਦਿਆਰਥੀ ਆਗੂ ਅਭਿਸ਼ੇਕ ਡਾਗਰ ਨੇ ਕਿਹਾ ਕਿ ਸਰਕਾਰ ਵੱਲੋਂ ਚੋਣ ਪ੍ਰੋਗਰਾਮ ਦਾ ਐਲਾਨ ਕੀਤੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨਾਲ ਜੁੜੇ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਮੁਹਾਲੀ ਦੇ ਫੇਜ਼-6 ਦੇ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਕਿਸਾਨ ਬਾਅਦ ਵਿੱਚ ਯੂਨੀਵਰਸਿਟੀ ਕੈਂਪਸ ਪਹੁੰਚੇ। ਇਸ ਦੌਰਾਨ ਵੱਡੀ ਗਿਣਤੀ ਲੋਕ ਤੇ ਹੋਰ ਜਥੇਬੰਦੀਆਂ ਵਿਦਿਆਰਥੀਆਂ ਨਾਲ ਇਕਜੁੱਟਤਾ ਦਿਖਾਉਣ ਲਈ ਯੂਨੀਵਰਸਿਟੀ ਪੁੱਜੀਆਂ ਪਰ ਇਸ ਤੋਂ ਪਹਿਲਾਂ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਜਾਮ ਨਾਲ ਜੂਝਣਾ ਪਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਐਸਕੇਐਮ (ਗੈਰ-ਰਾਜਨੀਤਿਕ) ਆਗੂ ਕਾਕਾ ਸਿੰਘ ਕੋਟੜਾ ਅਤੇ ਐਮਐਸ ਰਾਏ ਕੈਂਪਸ ਵਿੱਚ ਪ੍ਰਦਰਸ਼ਨਕਾਰੀਆਂ ਕੋਲ ਪੁੱਜੇ। ਉਧਰ ਸੰਘਰਸ਼ ਦੀ ਹਮਾਇਤ ਵਿੱਚ ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਪੁਲੀਸ ਨੇ ਮੁਹਾਲੀ ਦੇ ਫੇਜ਼ ਛੇ ਦੇ ਨਜ਼ਦੀਕ ਰੋਕ ਲਿਆ ਸੀ ਇਸ ਦੌਰਾਨ ਪੁਲੀਸ ਅਤੇ ਕਿਸਾਨਾਂ ਵਿੱਚ ਵਿੱਚ ਭਾਰੀ ਖਿੱਚ ਧੂਹ ਹੋਈ ਅਤੇ ਕਿਸਾਨ ਬੈਰੀਕੇਡ ਤੋੜ ਕੇ ਹੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਇਸ ਤੋਂ ਬਾਅਦ ਕਿਸਾਨਾਂ ਪੈਦਲ ਹੀ ਯੂਨੀਵਰਸਿਟੀ ਵੱਲ ਤੁਰ ਪਏ ।
ਇਸ ਦੌਰਾਨ ਉਪ ਕੁਲਪਤੀ ਦਫ਼ਤਰ ਨੇੜੇ ਲੱਗੀ ਸਟੇਜ ’ਤੇ ਸਿਆਸੀ ਆਗੂਆਂ ਦੀ ਆਮਦ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ‘ਆਪ’ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਧਰਨੇ ਵਾਲੀ ਥਾਂ ਪਹੁੰਚੇ ਹਨ।
ਇਸ ਤੋਂ ਪਹਿਲਾਂ ਪੁਲੀਸ ਦੀ ਤਾਇਨਾਤੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਗੇਟ ਨੰ. 1 ਤੋਂ ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਦਾਖ਼ਲ ਹੋਣ ’ਚ ਸਫ਼ਲ ਰਹੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਮੁਲਾਜ਼ਮਾਂ ਦੀਆਂ ਡਾਂਗਾਂ ਖੋਹ ਲਈਆਂ ਤੇ ਪੁਲੀਸ ਅਮਲੇ ਨਾਲ ਧੱਕਾਮੁੱਕੀ ਵੀ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਕੀਤਾ।
ਪੁਲੀਸ ਨੇ ਮਗਰੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਬੱਸਾਂ ਵਿਚ ਬਿਠਾ ਕੇ ਲੈ ਗਏ। ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਵੀ ਮੌਕੇ ’ਤੇ ਪੁੱਜ ਗਏ ਹਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਵੀ ਕੀਤੀ। ਐੱਸਐੱਸਪੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚ ਆਉਣ ਤੋਂ ਨਹੀਂ ਰੋਕ ਰਹੇ, ਪਰ ਕਿਸੇ ਬਾਹਰੀ ਵਿਅਕਤੀ ਨੂੰ ਕੈਂਪਸ ’ਚ ਦਾਖ਼ਲੇ ਲਈ ਇਜਾਜ਼ਤ ਲੈਣੀ ਹੋਵੇਗੀ।
ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੇ ਉਪ-ਪ੍ਰਧਾਨ ਅਸ਼ਮੀਤ ਸਿੰਘ ਨੇ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ। ਵਿਦਿਆਰਥੀ ਆਗੂ ਅਭਿਸ਼ੇਕ ਡਾਗਰ ਨੇ ਪੁਸ਼ਟੀ ਕੀਤੀ ਕਿ ਸੈਨੇਟ ਚੋਣਾਂ ਦੇ ਸ਼ਡਿਊਲ ਦਾ ਐਲਾਨ ਹੋਣ ਤੱਕ ਅੰਦੋਲਨ ਜਾਰੀ ਰਹੇਗਾ।
ਇਸ ਦੌਰਾਨ ਕਈ ਸਿਆਸੀ ਹਸਤੀਆਂ ਨੇ ਧਰਨਾ ਸਥਾਨ ਦਾ ਦੌਰਾ ਕੀਤਾ, ਜਿਨ੍ਹਾਂ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਣਾ ਗੁਰਜੀਤ ਸਿੰਘ, ਮਲਵਿੰਦਰ ਸਿੰਘ ਕੰਗ ਸ਼ਾਮਲ ਹਨ। ਇਸ ਵਿਰੋਧ ਪ੍ਰਦਰਸ਼ਨ ਨੂੰ ਪਾਰਟੀਆਂ, ਕਿਸਾਨ ਸੰਗਠਨਾਂ ਅਤੇ ਕਲਾਕਾਰਾਂ ਦੇ ਆਗੂਆਂ ਵੱਲੋਂ ਵੀ ਸਮਰਥਨ ਮਿਲਿਆ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਵੱਲੋਂ 'PU Bandh’ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਸੀ।
ਯੂਨੀਵਰਸਿਟੀ ਕੈਂਪਸ ਦੇ ਗੇਟਾਂ ’ਤੇ ਚੰਡੀਗੜ੍ਹ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਸੀ। ਗੇਟਾਂ ਨੂੰ ਵਾਧੂ ਬੈਰੀਕੇਡਿੰਗ ਤੇ ਬੱਸਾਂ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ।
ਗੇਟ ਨੰ.1 ਅੰਸ਼ਕ ਤੌਰ ’ਤੇ ਖੁੱਲ੍ਹਾਂ ਸੀ ਜਦੋਂਕਿ ਬਾਕੀ ਸਾਰੇ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਯੂਨੀਵਰਸਿਟੀ ਵਿਚ ਰਹਿੰਦੇ ਲੋਕਾਂ ਨੂੰ ਵੀ ਅੰਦਰ ਹੀ ਸੀਮਤ ਕਰ ਦਿੱਤਾ ਗਿਆ ਹੈ। ਦੁਪਹਿਰ 1 ਵਜੇ ਤੱਕ ਇਹੀ ਹਾਲਾਤ ਬਣੇ ਰਹਿਣ ਦੀ ਉਮੀਦ ਹੈ।
Leave a Reply