Daily Suraj

ਪੰਜਾਬੀ

ਭਾਈ ਅੰਮ੍ਰਿਤਪਾਲ ਸਿੰਘ 'ਤੇ ਲਗਾਈ ਐਨ.ਐਸ.ਏ. ਤੁਰੰਤ ਹਟਾਵੇ ਸਰਕਾਰ : ਐਡਵੋਕੇਟ ਧਾਮੀ

21 Apr, 2025 09:59 PM

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨ.ਐਸ.ਏ.) ਦੀ ਮਿਆਦ ਵਿਚ ਸਰਕਾਰ ਵਲੋਂ ਇਕ ਸਾਲ ਦਾ ਹੋਰ ਵਾਧਾ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।

 ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ ਐਨ.ਐਸ.ਏ. ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ। 

#AmritpalSingh #NSA #PunjabPolitics #LegalFight #HumanRights #IndiaNews #NationalSecurity

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM