ਪਿੰਡ ਸਿੰਧੜਾਂ ਵਿਖੇ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਮੱਸਿਆ ਨੂੰ ਤੁਰੰਤ ਕਰਵਾਇਆ ਠੀਕ
ਕਿਸੇ ਵੀ ਤਰ੍ਹਾਂ ਦੀ ਸਮੱਸ਼ਿਆ ਦੇ ਹੱਲ ਲਈ ਸ਼ਿਕਾਇਤ ਨਿਵਾਰਨ ਕੇਂਦਰ ਦੇ ( ਮੁਖ਼ਤਿਆਰ ਸਿੰਘ) ਜ਼ਿਲ੍ਹੇ ਦੇ ਖੇੜਾ ਬਲਾਕ ਦੇ ਪਿੰਡ ਸਿੰਧੜਾਂ ਵਿਖੇ ਦੂਸ਼ਿਤ ਪਾਣੀ ਦੀ ਸਪਲਾਈ ਨੂੰ ਤੁਰੰਤ ਹੱਲ ਕਰਦਿਆਂ ਜਲ ਸਪਲਾਈ ਵਿਭਾਗ ਵੱਲੋਂ ਠੀਕ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਉਪ ਮੰਡਲ ਇੰਜੀਨੀਅਰ ਸ਼ਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਤਕਨੀਕੀ ਅਧਿਕਾਰੀਆਂ ਵੱਲੋਂ ਪਾਣੀ ਦੀ ਜਾਂਚ ਕਰਨ ਤੋਂ ਪਤਾ ਲੱਗਿਆ ਹੈ, ਕਿ ਪਿੰਡ ਸਿੰਧੜਾਂ ਦੀ ਪਾਣੀ ਵਾਲੀ ਟੈਂਕੀ ਤੋਂ ਘਰਾਂ ਨੂੰ ਜਾਣ ਵਾਲੀ ਸਪਲਾਈ ਲੀਕ ਹੋਣ ਕਾਰਨ ਪਾਣੀ ਦੂਸ਼ਿਤ ਆ ਰਿਹਾ ਸੀ। ਸ਼ਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੀ ਟੀਮ ਵੱਲੋਂ ਪਿੰਡ ਵਾਸੀਆਂ ਨੂੰ ਜਿੱਥੇ ਇਹ ਜਾਣੂ ਕਰਵਾਇਆ ਕਿ ਇਹ ਸਰਫੇਸ ਵਾਟਰ ਪ੍ਰੋਜੈਕਟ ਦੀ ਸਮੱਸਿਆ ਨਹੀਂ ਹੈ ਉੱਥੇ ਹੀ ਟੈਂਕੀ ਤੋਂ ਘਰਾਂ ਨੂੰ ਜਾਣ ਵਾਲੀ ਸਪਲਾਈ ਦੀ ਲੀਕੇਜ ਬੰਦ ਕਰਕੇ ਸਮੱਸ਼ਿਆ ਦਾ ਹੱਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲੀ ਪਾਣੀ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਾਈਪ ਲਾਈਨਾਂ ਦੀ ਲੀਕੇਜ ਹੋਣ ਤੇ ਭਵਿੱਖ ਵਿੱਚ ਸਬੰਧਤ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਕਨੀਕੀ ਖਰਾਬੀ ਨੂੰ ਪਹਿਲ ਦੇ ਅਧਾਰ 'ਤੇ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬਲਾਕ ਖੇੜਾ ਦੇ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਲੋਕ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ਦੇ ਨੰਬਰ 1800-180-2468 ਜਾਂ ਸਿੱਧੇ ਤੌਰ 'ਤੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ, ਬਲਾਕ ਖੇੜਾ ਨਾਲ ਸੰਪਰਕ ਕਰ ਸਕਦੇ ਹਨ।
Posted By: Daily Suraj Bureau