Daily Suraj

ਪੰਜਾਬੀ

ਲੱਖਾ ਸਿਧਾਣਾ ਨੇ ਸ਼ੁਤਰਾਣਾ ਟੋਲ ਪਲਾਜ਼ਾ 'ਤੇ ਧਰਨਾ ਲਾ ਕੇ ਝੋਨੇ ਦੇ ਟਰੱਕ ਰੋਕੇ

22 Oct, 2021 05:30 AM

ਸ਼ੁਤਰਾਣਾ, 22 ਅਕਤੂਬਰ - ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਤੇ ਕਸਬੇ ਦੇ ਨੇੜੇ ਟੋਲ ਪਲਾਜ਼ਾ ਉੱਤੇ ਧਰਨਾ ਲਾ ਕੇ ਬਾਹਰਲੇ ਸੂਬਿਆਂ ਤੋਂ ਪੰਜਾਬ ਵਿਚ ਝੋਨਾ ਲੈ ਕੇ ਆਉਂਦੇ ਟਰੱਕਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਬਾਹਰੀ ਰਾਜਾਂ ਤੋਂ ਆਏ ਵੱਡੀ ਗਿਣਤੀ ਵਿਚ ਝੋਨੇ ਦੇ ਭਰੇ ਹੋਏ ਟਰੱਕ ਜਮਾਂ ਹੋ ਗਏ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਦੀ ਅਗਵਾਈ ਹੇਠ ਕਿਸਾਨਾਂ ਨੇ ਇਸ ਟੋਲ ਪਲਾਜ਼ਾ ਉੱਤੇ ਪਿਛਲੇ ਕਰੀਬ 11 ਮਹੀਨਿਆਂ ਤੋਂ ਧਰਨਾ ਲਾਇਆ ਹੋਇਆ ਹੈ।

Latest News