Daily Suraj

ਪੰਜਾਬੀ

ਬੈਂਕ 'ਚ ਲੱਗੀ ਭਿਆਨਕ ਅੱਗ, ਪੂਰਾ ਸਮਾਨ ਸੜ ਕੇ ਸੁਆਹ

17 Dec, 2018 05:30 AM

ਤਪਾ ਮੰਡੀ,17 ਦਸੰਬਰ ਸਥਾਨਕ ਓਰੀਐਂਟਲ ਬੈਂਕ ਆਫ਼ ਕਾਮਰਸ 'ਚ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਬੈਂਕ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਅਤੇ ਸ਼ਹਿਰ ਵਾਸੀਆਂ ਨੇ ਮਿਲ ਕੇ ਅੱਗ 'ਤੇ ਕਾਬੂ ਪਾਇਆ। ਬੈਂਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਬੈਂਕ ਦੀ ਬਿਲਡਿੰਗ, ਅੰਦਰ ਪਿਆ ਫ਼ਰਨੀਚਰ, ਕੰਪਿਊਟਰ ਅਤੇ ਹੋਰ ਸਮਾਨ ਅੱਗ ਦੀ ਭੇਟ ਚੜ੍ਹ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਬੈਂਕ ਰਿਕਾਰਡ ਪੂਰੀ ਤਰ੍ਹਾਂ ਸੁਰੱਖਿਅਤ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM