Daily Suraj

ਪੰਜਾਬੀ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ED ਅੱਗੇ ਹੋਣਗੇ ਪੇਸ਼

31 Aug, 2026 11:43 AM

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਅੱਜ, 31 ਅਗਸਤ 2026 ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣਗੇ। ED ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਨਟੈਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਕਥਿਤ ਘੋਟਾਲੇ ਦੀ ਚੱਲ ਰਹੀ ਜਾਂਚ ਦੇ ਸੰਦਰਭ ਵਿੱਚ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਜਲੰਧਰ ਸਥਿਤ ED ਦੇ ਜ਼ੋਨਲ ਦਫ਼ਤਰ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਅਨੁਰਾਗ ਵਰਮਾ ਇਸ ਮਾਮਲੇ ਵਿੱਚ ED ਦੇ ਸਾਹਮਣੇ ਪੇਸ਼ ਹੋਣਗੇ। ਉਹ ਇਸ ਸਮੇਂ ਪੰਜਾਬ ਸਰਕਾਰ ਵਿੱਚ ਵਧੀਕ ਮੁੱਖ ਸਕੱਤਰ (ਮਾਲ) ਵਜੋਂ ਸੇਵਾਵਾਂ ਨਿਭਾ ਰਹੇ ਹਨ। ਜ਼ਿਕਰਯੋਗ ਹੈ ਕਿ ਜਿਸ ਸਮੇਂ ਇਹ ਕਥਿਤ ਘੋਟਾਲਾ ਹੋਇਆ ਸੀ, ਉਸ ਵੇਲੇ ਅਨੁਰਾਗ ਵਰਮਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ। ED ਦੀ ਚੱਲ ਰਹੀ ਜਾਂਚ ਦੇ ਤਹਿਤ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

Latest News