ਗੁਰਦਾਸਪੁਰ, ਦੀਨਾਨਗਰ, ਕਾਦੀਆਂ ਤੇ ਸ਼ਾਮ ਚੁਰਾਸੀ ਵਿੱਚ ਚੋਣੀ ਤਸਵੀਰ ਸਾਫ਼, 13 ਜੂਨ ਨੂੰ ਹੋਵੇਗੀ ਵੋਟਿੰਗ
- ਪੰਜਾਬ
- (Asia/Kolkata)
ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮ ਚੁਰਾਸੀ ਦੀਆਂ ਆਮ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਜਾਰੀ ਕੀਤੀ ਹੈ। ਕਮਿਸ਼ਨ ਅਨੁਸਾਰ ਇਨ੍ਹਾਂ ਚਾਰ ਨਗਰ ਕੌਂਸਲਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ। ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣੀ ਮੈਦਾਨ ਦੀ ਤਸਵੀਰ ਸਪੱਸ਼ਟ ਹੋ ਗਈ ਹੈ। 5 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੇ ਆਖ਼ਰੀ ਦਿਨ ਕੁੱਲ 125 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਇਸ ਤੋਂ ਬਾਅਦ ਹੁਣ 272 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਨਗਰ ਕੌਂਸਲ ਦੀਨਾਨਗਰ ਵਿੱਚ 31, ਗੁਰਦਾਸਪੁਰ ਵਿੱਚ 48, ਕਾਦੀਆਂ ਵਿੱਚ 38 ਅਤੇ ਸ਼ਾਮ ਚੁਰਾਸੀ ਵਿੱਚ 8 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲਈਆਂ ਹਨ। ਇਸ ਦੇ ਨਾਲ ਹੀ ਨਗਰ ਕੌਂਸਲ ਕਾਦੀਆਂ ਤੋਂ ਇੱਕ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਵੀ ਐਲਾਨਿਆ ਗਿਆ ਹੈ। ਚਾਰਾਂ ਨਗਰ ਕੌਂਸਲਾਂ—ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ—ਦੇ ਕੁੱਲ 68 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਚੋਣ ਕਮਿਸ਼ਨ ਅਨੁਸਾਰ ਵੋਟਾਂ 13 ਜੂਨ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਿੰਗ ਦੀ ਪ੍ਰਕਿਰਿਆ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਰਾਹੀਂ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਵੋਟਾਂ ਦੀ ਗਿਣਤੀ ਵੀ 13 ਜੂਨ ਨੂੰ ਹੀ ਵੋਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਸੰਬੰਧਿਤ ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ।
Leave a Reply