ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਮੁਕੇਸ਼ ਮਲੌਦ ਤੇ ਟਰਾਂਸਪੋਰਟ ਕਾਮਿਆਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ
- ਸੰਗਰੂਰ
- (Asia/Kolkata)
ਸੰਗਰੂਰ, (ਜਗਸੀਰ ਸਿੰਘ ) - ਅੱਜ ਇੱਥੇ ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ ਸੀਟੂ ਨਾਲ ਸਬੰਧਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸਾਥੀ ਸ਼ੇਰ ਸਿੰਘ ਫਰਵਾਹੀ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ ਵਿੱਤ ਸਕੱਤਰ ਸਾਥੀ ਗੁਰਨਾਮ ਸਿੰਘ ਘਨੌਰ ,ਮੀਤ ਪ੍ਰਧਾਨ ਸਾਥੀ ਪ੍ਰਕਾਸ਼ ਬਰਮੀਂ, ਸਤਵੀਰ ਤੁੰਗਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਸਾਥੀ ਮੁਕੇਸ਼ ਕੁਮਾਰ ਮਲੌਦ ਨੂੰ ਨਿਜ਼ਾਮੁਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਪੰਜਾਬ ਦੀ ਪੁਲੀਸ ਵੱਲੋਂ ਬਿਨਾਂ ਵਜ੍ਹਾ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੰਜਾਬ ਦੀ ਸਰਕਾਰ ਮਜ਼ਦੂਰਾਂ ਵਿੱਚ ਭੜਕਾਹਟ ਪੈਦਾ ਕਰਨ ਦੀਆਂ ਅਜਿਹੀਆਂ ਕੋਝੀਆਂ ਕਾਰਵਾਈਆਂ ਕਰਨ ਤੋਂ ਗ਼ੁਰੇਜ਼ ਕਰੇ ਅਤੇ ਅਮਨ ਕਾਨੂੰਨ ਦਾ ਰਾਜ ਨਿਸ਼ਚਿਤ ਕਰੇ। ਸਾਥੀ ਮੁਕੇਸ਼ ਕੁਮਾਰ ਮਲੌਦ ਅਤੇ ਟਰਾਂਸਪੋਰਟ ਕਾਮਿਆਂ ਨੂੰ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਦੇ ਟਰਾਂਸਪੋਰਟ ਕਾਮਿਆਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ।ਉਨ੍ਹਾਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਟਰਾਂਸਪੋਰਟ ਵਿਭਾਗ ਦੇ ਸੰਮੂਹ ਕਿਰਤੀਆਂ ਅਤੇ ਮਿਹਨਤਕਸ਼ ਲੋਕਾਂ ਨੂੰ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ।ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਨੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੀਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਜਿਨ੍ਹਾਂ ਵਿੱਚ 16 ਜਨਵਰੀ 2026 ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨਾ, ਨਵਾਂ ਵਿਕਸਤ ਭਾਰਤ ,ਜੀ. ਰਾਮ. ਜੀ. ਕਾਨੂੰਨ ਵਾਪਸ ਕਰਵਾਉਣ ਲਈ, ਬਿਜਲੀ ਬਿੱਲ ਅਤੇ ਸੀਡ ਬਿੱਲ 2025,ਰਾਈਟ ਟੂ ਐਜੂਕੇਸ਼ਨ, ਰਾਈਟ ਨੂੰ ਫੂਡ, ਰਾਈਟ ਟੂ ਵਰਕ ਨੂੰ ਖ਼ਤਮ ਕਰਨ ਵਿਰੁੱਧ ਸਾਰੇ ਪੰਜਾਬ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਰੈਲੀਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸੀਟੂ ਆਗੂਆਂ ਨੇ ਦੱਸਿਆ ਕਿ ਦੇਸ਼ ਦੀ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਮਜ਼ਦੂਰ ਅਤੇ ਲੋਕ ਵਿਰੋਧੀ ਸੰਸਾਰੀਕਰਨ, ਉਦਾਰੀਕਰਨ, ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ 9 ਜਨਵਰੀ 2026 ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਦੇਸ਼ ਵਿਆਪੀ ਕਨਵੈਨਸ਼ਨ ਵਿੱਚ ਸਾਰੇ ਮਜ਼ਦੂਰਾਂ ਨੂੰ ਜ਼ੋਰਦਾਰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਮਨਰੇਗਾ ਮਜ਼ਦੂਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ, ਵਿਕਸਤ ਭਾਰਤ, ਜੀ. ਰਾਮ. ਜੀ. ਕਾਨੂੰਨ ਰੱਦ ਕਰਵਾਉਣ ਲਈ ਸਾਂਝੇ ਸੰਘਰਸ਼ ਦੀ ਮਹੱਤਤਾ ਬਾਰੇ ਵਿਚਾਰਧਾਰਕ ਸਮਝਦਾਰੀ ਨੂੰ ਪੱਕੇ ਪੈਰੀਂ ਕਰਨ ਲਈ "ਸਮੇਂ ਦੀ ਇਤਿਹਾਸਕ ਲੋੜ, ਵਿਸ਼ਾਲ ਏਕਤਾ ਲੰਮੇਂ ਘੋਲ" ਕੱਲੇ ਕੱਲੇ -ਮਾਰ ਨਾਂ ਖਾਉ, ਕੱਠੇ ਹੋ ਕੇ ਅੱਗੇ ਆਉ ਦੇ ਨਾਅਰੇ ਦੀ ਪ੍ਰਾਪਤੀ ਸਾਂਝੇ ਸੰਘਰਸ਼ਮਈ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਕੋਈ ਵੀ ਕਸਰ ਬਾਕੀ ਨਾ ਰਹਿਣ ਦੇਣ।
Leave a Reply