Daily Suraj

ਪੰਜਾਬੀ

ਫਾਜ਼ਿਲਕਾ ਵਿਚ ਬਲਾਤਕਾਰ ਦੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ

09 Jun, 2025 08:58 PM

ਫਾਜ਼ਿਲਕਾ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦੇ ਮਾਮਲੇ ਵਿੱਚ, ਫਾਜ਼ਿਲਕਾ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਠਹਿਰਾਉਂਦੇ ਹੋਏ ਵੀਹ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਸਦਰ ਥਾਣੇ ਦੇ ਪੁਲਿਸ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ 6 ਜਨਵਰੀ 2022 ਨੂੰ ਇੱਕ ਨਾਬਾਲਗ ਦੇ ਅਗਵਾ ਅਤੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪਿੰਡ ਵਲੇਸ਼ਾਹ ਉਤਾੜ ਦੇ ਰਹਿਣ ਵਾਲੇ ਸੰਦੀਪ ਸਿੰਘ 'ਤੇ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਸੰਦੀਪ ਨੇ ਨਾਬਾਲਗ ਲੜਕੀ ਨੂੰ ਅਗਵਾ ਕਰ ਲਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਮੁਲਜ਼ਮ ਖ਼ਿਲਾਫ਼ ਧਾਰਾ 363, 366ਏ, 376 ਆਈਪੀਸੀ ਅਤੇ 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਅਦਾਲਤ ਵਿੱਚ ਚੱਲ ਰਹੇ ਇਸ ਮਾਮਲੇ ਤੋਂ ਬਾਅਦ ਹੁਣ ਅਦਾਲਤ ਨੇ ਸਜ਼ਾ ਸੁਣਾ ਦਿੱਤੀ ਹੈ। ਫ਼ੈਸਲਾ ਸੁਣਾਉਂਦੇ ਹੋਏ ਫਾਜ਼ਿਲਕਾ ਅਦਾਲਤ ਦੇ ਜੱਜ ਤਰਨਤਾਰਨ ਸਿੰਘ ਬਿੰਦਰਾ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

#FazilkaCase #JusticeServed #20YearsSentence #StopRape #ChildProtection #FastTrackJustice #PunjabNews


Latest News