ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਨੂੰ ਸਦਮਾ,ਮਾਤਾ ਦਾ ਦੇਹਾਂਤ

ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਨੂੰ ਸਦਮਾ,ਮਾਤਾ ਦਾ ਦੇਹਾਂਤ

ਨਮ ਅੱਖਾਂ ਨਾਲ ਹੋਇਆ ਮਾਤਾ ਵਿਜੇ ਰਾਣੀ ਦਾ ਅੰਤਮ ਸੰਸਕਾਰ ਫਗਵਾੜਾ (ਅਸ਼ੋਕ ਸ਼ਰਮਾ) ਪੰਚਾਇਤ ਯੂਨੀਅਨ ਫਗਵਾੜਾ ਦੇ ਕੈਸ਼ੀਅਰ ਅਤੇ ਪਿੰਡ ਵਜੀਦੋਵਾਲ ਦੇ ਸਰਪੰਚ ਰਿੰਪਲ ਕੁਮਾਰ ਦੀ ਮਾਤਾ ਬੀਬੀ ਵਿਜੇ ਰਾਣੀ (80) ਦਾ ਸੰਖੇਪ ਬਿਮਾਰੀ ਦੇ ਚਲਦਿਆਂ ਬੀਤੀ ਰਾਤ ਦੇਹਾਂਤ ਹੋ ਗਿਆ। ਜਿਹਨਾਂ ਦਾ ਅੰਤਮ ਸੰਸਕਾਰ ਅੱਜ ਪਿੰਡ ਵਜੀਦੋਵਾਲ ਦੇ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਇਸ ਦੌਰਾਨ ਸਰਪੰਚ ਰਿੰਪਲ ਕੁਮਾਰ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਹਲਕਾ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ,ਆਪ ਪਾਰਟੀ ਦੇ ਸੂਬਾ ਸਪੋਕਸ ਪਰਸਨ ਹਰਨੂਰ ਸਿੰਘ (ਹਰਜੀ) ਮਾਨ ਹਲਕਾ ਇੰਚਾਰਜ ਫਗਵਾੜਾ, ਐਸ.ਸੀ.ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ,ਪੰਚਾਇਤ ਸਕੱਤਰ ਮਲਕੀਤ ਚੰਦ ਬੀ.ਡੀ.ਪੀ. ਓ.ਦਫਤਰ ਅਤੇ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਸਕੱਤਰ ਆਗਿਆਪਾਲ ਸਿੰਘ ਖਲਵਾੜਾ,ਓਮ ਪ੍ਰਕਾਸ਼ ਸਾਬਕਾ ਸਰਪੰਚ ਵਜੀਦੋਵਾਲ, ਸੀਨੀਅਰ ਆਪ ਆਗੂ ਹਰਮੇਸ਼ ਪਾਠਕ ਤੋਂ ਇਲਾਵਾ ਬ੍ਰਾਹਮਣ ਮੰਡਲ ਖਾਟੀ ਧਾਮ, ਪਰਸ਼ੂ ਰਾਮ ਸੈਨਾ ਅਤੇ ਹੋਰ ਸਿਆਸੀ ਅਤੇ ਸਮਾਜਕ ਜੱਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਹਨਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।