ਹਸੀਨਾ ਦੇ ਸਪਾਅਤਲਪਟ ਤੋਂ ਬਾਅਦ ਬੰਗਲਾਦੇਸ਼ ‘ਚ ਨਵੇਂ ਯੁੱਗ ਦੀ ਚੋਣਾਂ
10 ਲੱਖ ਸੁਰੱਖਿਆ ਕਰਮੀਆਂ ਦੀ ਤਾਇਨਾਤੀ; ਡਰੋਨਾਂ ਤੇ ਕੈਮਰਿਆਂ ਨਾਲ ਰੱਖੀ ਜਾ ਰਹੀ ਹੈ ਨਜ਼ਰ ਦੇਸ਼ ਦੇ 299 ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ ਅਤੇ ਇਸ ਵਾਰ ਮੁੱਖ ਮੁਕਾਬਲਾ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਅਤੇ ਜਮਾਤ-ਏ-ਇਸਲਾਮੀ ਵਿਚਾਲੇ ਮੰਨਿਆ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਇਸ ਵਾਰ ਪ੍ਰਵਾਸੀ ਭਾਰਤੀਆਂ ਵਾਂਗ ਬੰਗਲਾਦੇਸ਼ੀ ਪਰਵਾਸੀਆਂ ਲਈ ਵੀ ਪਹਿਲੀ ਵਾਰ ਆਈ.ਟੀ. ਅਧਾਰਤ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਇਹ ਚੋਣਾਂ ਇਤਿਹਾਸਕ ਹਨ, ਕਿਉਂਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਗਭਗ 10 ਲੱਖ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲੀਸ ਅਤੇ ਫੌਜ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਬਖਤਰਬੰਦ ਗੱਡੀਆਂ ਅਤੇ ਡਰੋਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਸੱਤਾ ਦਾ ਤਬਾਦਲਾ ਜਮਹੂਰੀ ਤਰੀਕੇ ਨਾਲ ਹੋ ਸਕੇ। 45 ਦੇਸ਼ਾਂ ਦੇ ਨਿਗਰਾਨ ਇਸ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖ ਰਹੇ ਹਨ, ਜਿਸ ਵਿੱਚ 12.7 ਕਰੋੜ ਵੋਟਰ ਆਪਣੇ ਭਵਿੱਖ ਦਾ ਫੈਸਲਾ ਕਰਨਗੇ।
Posted By: Daily Suraj Bureau