ਪਾਕਿਸਤਾਨੀ ਤਸਕਰੀ ਨੈੱਟਵਰਕ ‘ਚੋਂ ਗੈਰਕਾਨੂੰਨੀ ਹਥਿਆਰਾਂ ਬੇਨਕਾਬ
ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨੂੰ ਬੇਨਕਾਬ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨੂੰ ਬੇਨਕਾਬ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇ ਆਧੁਨਿਕ ਪਿਸਤੌਲ (ਦੋ ਗਲੌਕ, ਚਾਰ .30 ਬੋਰ) ਨਾਲ ਦੋ ਕਾਰਤੂਸ ਬਰਾਮਦ ਕੀਤੇ ਹਨ।ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਥਾਣੇ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
Posted By: Daily Suraj Bureau