ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ PM ਮੋਦੀ ਨੇ ਵਿਸ਼ਵ ਹਾਲਾਤਾਂ ‘ਤੇ ਜਤਾਈ ਚਿੰਤਾ
- ਦੇਸ਼
- (Asia/Kolkata)
ਪ੍ਰਧਾਨ ਮੰਤਰੀ Narendra Modi ਆਪਣੇ ਨੀਦਰਲੈਂਡ ਦੌਰੇ ਦੌਰਾਨ ਦ ਹੇਗ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ 16 ਮਈ ਦੀ ਤਾਰੀਖ ਨੂੰ ਖਾਸ ਕਰਾਰ ਦਿੰਦਿਆਂ 2014 ਦੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਯਾਦ ਕੀਤਾ ਅਤੇ ਮੌਜੂਦਾ ਵਿਸ਼ਵ ਹਾਲਾਤਾਂ ‘ਤੇ ਵੀ ਚਿੰਤਾ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 16 ਮਈ ਦਾ ਦਿਨ ਉਨ੍ਹਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ 12 ਸਾਲ ਪਹਿਲਾਂ, 16 ਮਈ 2014 ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਏ ਸਨ, ਜਿਨ੍ਹਾਂ ਤੋਂ ਬਾਅਦ ਦਹਾਕਿਆਂ ਬਾਅਦ ਦੇਸ਼ ਵਿੱਚ ਸਥਿਰ ਅਤੇ ਪੂਰਨ ਬਹੁਮਤ ਵਾਲੀ ਸਰਕਾਰ ਬਣਨੀ ਤੈਅ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਉਸ ਦਿਨ ਤੋਂ ਲੈ ਕੇ ਅੱਜ ਤੱਕ ਦੇਸ਼ ਦੇ ਕਰੋੜਾਂ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਨੂੰ ਨਿਰੰਤਰ ਕੰਮ ਕਰਨ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਾਸੀਆਂ ਦਾ ਵਿਸ਼ਵਾਸ ਉਨ੍ਹਾਂ ਨੂੰ ਨਾ ਰੁਕਣ ਦਿੰਦਾ ਹੈ ਅਤੇ ਨਾ ਹੀ ਥੱਕਣ ਦਿੰਦਾ ਹੈ। ਦ ਹੇਗ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਨੀਦਰਲੈਂਡ ਵਿੱਚ ਰਹਿ ਰਹੇ ਭਾਰਤੀਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਭਾਈਚਾਰਾ ਨੀਦਰਲੈਂਡ ਦੇ ਸਮਾਜ ਅਤੇ ਅਰਥਵਿਵਸਥਾ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ, ਜਿਸ ‘ਤੇ ਹਰ ਭਾਰਤੀ ਨੂੰ ਮਾਣ ਹੈ। ਇਸ ਮੌਕੇ ਉਨ੍ਹਾਂ ਨੇ ਨੀਦਰਲੈਂਡ ਦੀ ਸਰਕਾਰ ਅਤੇ ਉਥੋਂ ਦੀ ਜਨਤਾ ਦਾ ਧੰਨਵਾਦ ਵੀ ਕੀਤਾ। ਨਾਲ ਹੀ ਉਨ੍ਹਾਂ ਨੇ 140 ਕਰੋੜ ਭਾਰਤੀਆਂ ਵੱਲੋਂ ਨੀਦਰਲੈਂਡ ਦੇ ਲੋਕਾਂ ਲਈ ਸ਼ੁਭਕਾਮਨਾਵਾਂ ਭੇਜੀਆਂ। ਵਿਸ਼ਵ ਪੱਧਰੀ ਹਾਲਾਤਾਂ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਨਸਾਨੀਅਤ ਇਸ ਸਮੇਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦਹਾਕਾ ਆਫ਼ਤਾਂ ਦਾ ਦਹਾਕਾ ਬਣਦਾ ਜਾ ਰਿਹਾ ਹੈ। ਦੁਨੀਆ ਪਹਿਲਾਂ ਕੋਰੋਨਾ ਮਹਾਂਮਾਰੀ, ਫਿਰ ਜੰਗਾਂ ਅਤੇ ਹੁਣ ਊਰਜਾ ਸੰਕਟ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਾਲਾਤਾਂ ਵਿੱਚ ਸੁਧਾਰ ਨਾ ਆਇਆ ਤਾਂ ਬੀਤੇ ਕਈ ਦਹਾਕਿਆਂ ਦੀ ਤਰੱਕੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਦੁਨੀਆ ਦੀ ਵੱਡੀ ਆਬਾਦੀ ਮੁੜ ਗਰੀਬੀ ਵੱਲ ਧੱਕੀ ਜਾ ਸਕਦੀ ਹੈ।
Leave a Reply