Daily Suraj

ਪੰਜਾਬੀ

ਕਰਨਲ ਬਾਠ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਦਿੱਤਾ ਦੋ ਦਿਨ ਦਾ ਸਮਾਂ

25 Mar, 2025 09:14 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਫੌਜ ਦੇ ਕਰਨਲ ਬਾਠ ’ਤੇ ਹਮਲੇ ਵਿਚ ਐਫ਼.ਆਈ.ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਇਸ ਮਾਮਲੇ ਵਿਚ ਸੀ.ਬੀ.ਆਈ. ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਅਦਾਲਤ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਕ ਪੁਲਿਸ ਅਧਿਕਾਰੀ ਦੁਆਰਾ ਦਾਇਰ ਸ਼ਿਕਾਇਤ ’ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਸ ਵਿਚ ਉਸ ਨੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਸੀ।  
#PunjabNews #HighCourt #ColonelBathCase #PunjabGovernment #LegalUpdates #JusticeForColonel #CourtOrders #PunjabPolice #BreakingNews #LegalBattle

Latest News