47 ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਡਾ. ਅਜੇ ਗੁਪਤਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
(ਆਰ.ਕੇ. ਸੋਨੀ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 47 ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸ਼ਰਧਾਲੂ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਦਰਸ਼ਨ ਕਰਨ ਲਈ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਸਮਾਜ ਆਪਣੀ ਧਾਰਮਿਕ ਵਿਰਾਸਤ ਨਾਲ ਜੁੜਿਆ ਰਹਿੰਦਾ ਹੈ, ਉਹ ਹਮੇਸ਼ਾ ਤਰੱਕੀ ਕਰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਲਈ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਧਾਰਮਿਕ ਯਾਤਰਾਵਾਂ ਲਈ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿੱਚ ਮੁਫ਼ਤ ਤੀਰਥ ਯਾਤਰਾ ਯੋਜਨਾ ਵੀ ਸ਼ਾਮਲ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਵਿਧਾਇਕ ਡਾ. ਅਜੇ ਗੁਪਤਾ ਨੇ ਸਾਰੇ ਸ਼ਰਧਾਲੂਆਂ ਦੀ ਸੁਖ-ਸਮ੍ਰਿੱਧੀ ਲਈ ਕਾਮਨਾ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਸਥਾਨਾਂ 'ਤੇ ਮੱਥਾ ਟੇਕ ਕੇ ਹਲਕੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਨ। ਇਸ ਮੌਕੇ ਕਰਨੇਸ਼ ਮਹਾਜਨ, ਲੱਖਾ ਡੀਜੇ, ਰਾਹੁਲ ਮੱਟੂ, ਰਿਤੂ ਮਹਾਜਨ, ਚਿਰਾਗ ਮਹਿਰਾ, ਮੈਡਮ ਰੁਚੀ, ਮਨਜੀਤ ਸਿੰਘ, ਸੌਰਭ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਲੰਟੀਅਰ ਵੀ ਮੌਜੂਦ ਸਨ।
Leave a Reply