ਸਿਵਲ ਸਰਜਨ ਨੇ ਡਾਕਟਰ ਡੀਪੀ ਸਿੰਘ ਨੂੰ ਕੀਤਾ ਸਨਮਾਨਿਤ

ਸਿਵਲ ਸਰਜਨ ਨੇ ਡਾਕਟਰ ਡੀਪੀ ਸਿੰਘ ਨੂੰ ਕੀਤਾ ਸਨਮਾਨਿਤ

ਫਗਵਾੜਾ (ਅਸ਼ੋਕ ਸ਼ਰਮਾ) ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫਸਰ ਡਾ.ਡੀ.ਪੀ.ਸਿੰਘ ਨੂੰ ਸੇਵਾਮੁਕਤ ਹੋਣ ਤੇ ਅੱਜ ਸਿਹਤ ਵਿਭਾਗ ਕਪੂਰਥਲਾ ਦੇ ਉੱਚ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਸੰਜੀਵ ਭਗਤ ਨੇ ਡਾ.ਡੀ.ਪੀ.ਸਿੰਘ ਨੂੰ ਸੀਲਡ ਦੇਕੇ ਸਨਮਾਨਿਤ ਕੀਤਾ ਤੇ ਵਧੀਆ ਭਵਿੱਖ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਡਾ.ਡੀ.ਪੀ. ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੁਲਤਾਨਪੁਰ ਲੋਧੀ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਕਪੂਰਥਲਾ ਡਾ.ਅਨੂੰ ਸ਼ਰਮਾ,ਜਿਲਾ ਪਰਿਵਾਰ ਭਲਾਈ ਅਫ਼ਸਰ ਡਾ.ਰਵਜੀਤ ਸਿੰਘ,ਜਿਲਾ ਟੀਕਾਕਰਨ ਅਫ਼ਸਰ ਡਾ.ਰਣਦੀਪ ਸਿੰਘ,ਡਾ. ਰਾਜੀਵ ਭਗਤ,ਡਾ.ਮੀਨਾਕਸ਼ੀ,ਡਾ.ਨਵਪ੍ਰੀਤ ਕੌਰ,ਫਾਰਮੇਸੀ ਅਫ਼ਸਰ ਅਮਰਿੰਦਰ ਸਿੰਘ,ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਸੁਖਦਿਆਲ ਸਿੰਘ ਤੇ ਹੋਰ ਹਾਜ਼ਰ ਸਨ।