ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ

ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਘਰ ‘ਤੇ ਆਮਦਨ ਕਰ ਵਿਭਾਗ (Income Tax Department) ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾਵਾਂ ‘ਤੇ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੇ ਕਾਰੋਬਾਰ ਅਤੇ ਆਮਦਨ ਬਾਰੇ ਵੇਰਵੇ ਮੰਗੇ ਜਾ ਰਹੇ ਹਨ।

ਟੀਮਾਂ ਸਵੇਰੇ 6 ਵਜੇ ਦੇ ਕਰੀਬ ਗੁਰੂਹਰਸਹਾਏ ਪਹੁੰਚੀਆਂ ਅਤੇ ਉਦੋਂ ਤੋਂ ਤਲਾਸ਼ੀ ਲੈ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਅਚਾਨਕ ਹੋਈ ਹੈ, ਜਿਸਦੇ ਚਲਦਿਆਂ ਅਜੇ ਜ਼ਿਆਦਾ ਵੇਰਵੇ ਸਾਹਮਣੇ ਨਹੀਂ ਆਏ ਹਨ। ਫਿਲਹਾਲ ਅਧਿਕਾਰੀ ਉਨ੍ਹਾਂ ਦੇ ਘਰ ਦੇ ਅੰਦਰ ਮੌਜੂਦ ਹਨ ਅਤੇ ਕਾਰਵਾਈ ਜਾਰੀ ਹੈ।