ਮੁੱਦਾ ਪਾਣੀਆਂ ਦਾ: ਮੁੜ ਸ਼ੁਰੂ ਹੋਇਆ ਵਿਸ਼ੇਸ਼ ਇਜਲਾਸ, ਬੀ.ਬੀ.ਐਮ.ਬੀ. ਦੇ ਫ਼ੈਸਲੇ ਵਿਰੁੱਧ ਮਤਾ ਪੇਸ਼
- ਪੰਜਾਬ
- 05 May,2025

ਚੰਡੀਗੜ੍ਹ : ਪਾਣੀਆਂ ਦੇ ਮੁੱਦੇ ’ਤੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਹੋ ਗਈ ਹੈ। ਸੈਸ਼ਨ ਦੌਰਾਨ ਬੀ.ਬੀ.ਐਮ.ਬੀ. ਦੇ ਫ਼ੈਸਲੇ ਵਿਰੁੱਧ ਮਤਾ ਪੇਸ਼ ਕੀਤਾ ਗਿਆ ਤੇ ਇਸ ਦੇ ਪੁਨਰਗਠਨ ਦੀ ਮੰਗ ਰੱਖੀ ਗਈ। ਇਸ ਦੌਰਾਨ ਬੋਲਦੇ ਹੋਏ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੀ.ਬੀ.ਐਮ.ਬੀ. ਕੇਂਦਰ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ ਤੇ 1981 ਦੇ ਸਮਝੌਤੇ ਦੀ ਪਾਲਣਾ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਕੋਲ ਪਾਣੀ ਦੀ ਵੰਡ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ।
#PunjabWaterCrisis #BBMBDecision #PunjabRights #SpecialSession #WaterPolitics #BhakraBeas #PunjabAssembly #WaterDispute
Posted By:

Leave a Reply