Daily Suraj

ਪੰਜਾਬੀ

ਡੂੰਘੀ ਖੱਡ ਵਿੱਚ ਡਿੱਗੀ ਫ਼ੌਜ ਦੇ ਜਵਾਨਾਂ ਦੀ ਬੱਸ ; 5 ਜਵਾਨ ਸ਼ਹੀਦ

25 Dec, 2024 05:30 AM

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ LOC ਨੇੜੇ ਇੱਕ ਡੂੰਘੀ ਖਾਈ ਵਿੱਚ ਮਰਾਠਾ ਰੈਜੀਮੈਂਟ ਦੇ ਜਵਾਨਾਂ ਨਾਲ ਭਰੀ ਇੱਕ ਫੌਜੀ ਬੱਸ ਦੇ ਹਾਦਸੇ ਦਾ ਸ਼ਿਕਾਰ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ “ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ‘ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ। ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਤੇ ਪਿੱਛੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ, ਨਾਲ ਹੀ ਜਖ਼ਮੀ ਤੇ ਲਾਪਤਾ ਜਵਾਨਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। 

Latest News