Daily Suraj

ਪੰਜਾਬੀ

ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਗੁਰਮਤਿ ਸਮਾਗਮ ਰਾਹੀਂ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਬਾਰੇ ਜਾਣੂ ਕਰਵਾਇਆ

21 Oct, 2020 05:30 AM

ਲੁਧਿਆਣਾ21 ਅਕਤੂਬਰ(ਕੁਲਦੀਪ ਸਿੰਘ)ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡ ਗੰਜ, ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਨ ਗੁਰਮਤਿ ਸਮਾਗਮ ਰਾਹੀਂ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਬਾਰੇ ਜਾਣੂ ਕਰਵਾਇਆ। ਰਾਗੀ ਜੱਥਿਆਂ ਭਾਈ ਬੀਬੀ ਰਣਜੀਤ ਕੌਰ ਖਾਲਸਾ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਭਾਈ ਰਾਜਿੰਦਰਪਾਲ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਾਈ ਸਾਹਿਬ ਦੇ ਪਾਠ ਸੰਗਤੀ ਰੂਪ ਚ ਸਰਵਣ ਕਰਵਾਏ। ਗੁਰਮਤਿ ਮਿਸ਼ਨਰੀ ਕਾਲਜ ਦੇ ਭਾਈ ਬਲਵਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਚ ਕੀਤੇ। ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਹਰਜੀਤ ਸਿੰਘ ਨੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਚੋਂ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨ ਦਾ ਸੱਦਾ ਦਿੱਤਾ। ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਮੈਂਬਰ ਅਤੇ ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਰਾਗੀ ਜਥੋ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਟੁੱਟ ਵੰਡਿਆ ਗਿਆ । ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਰਜਿੰਦਰ ਕੌਰ, ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਕੰਵਲਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਦੂਆ, ਅਮਰਜੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਗੁਰਿੰਦਰਪਾਲ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਅਰਸ਼ਪ੍ਰੀਤ ਸਿੰਘ, ਹਰਜੋਤ ਸਿੰਘ ਹੈਰੀ ਅਤੇ ਅਰਵਿੰਦਰ ਸਿੰਘ ਧੰਜਲ ਆਦਿ ਨੇ ਹਾਜ਼ਰੀ ਭਰੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM