Haryana ਆਈਪੀਐਸ ਖੁਦਕੁਸ਼ੀ ਮਾਮਲਾ: ਸੀਬੀਆਈ ਨੂੰ ਨਹੀਂ ਸੌਪੀ ਜਾਵੇਗੀ ਜਾਂਚ

Haryana ਆਈਪੀਐਸ ਖੁਦਕੁਸ਼ੀ ਮਾਮਲਾ: ਸੀਬੀਆਈ ਨੂੰ ਨਹੀਂ ਸੌਪੀ ਜਾਵੇਗੀ ਜਾਂਚ

ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਸਾਹਮਣੇ ਆਈ ਹੈ। ਇਸ ਮਾਮਲੇ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨਹੀਂ ਸੌਂਪੀ ਜਾਵੇਗੀ। ਪੰਜਾਬ- ਹਰਿਆਣਾ ਹਾਈ ਕੋਰਟ ਨੇ ਆਈਪੀਐਸ ਅਧਿਕਾਰੀ ਦੇ ਖੁਦਕੁਸ਼ੀ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।


ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਦੀ ਜਾਂਚ ‘ਤੇ ਸ਼ੱਕ ਕਰਨ ਦਾ ਕੋਈ ਠੋਸ ਆਧਾਰ ਨਹੀਂ ਹੈ। ਸਾਰੀਆਂ ਦਲੀਲਾਂ ਨੂੰ ਰੱਦ ਕਰਦੇ ਹੋਏ, ਹਾਈ ਕੋਰਟ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਦੀ ਐਸਆਈਟੀ ਦੀ ਜਾਂਚ ਤਸੱਲੀਬਖਸ਼ ਸੀ ਅਤੇ ਇਸਦੀਆਂ ਹੁਣ ਤੱਕ ਦੀਆਂ ਕਾਰਵਾਈਆਂ ਕਿਸੇ ਵੀ ਲਾਪਰਵਾਹੀ ਜਾਂ ਪੱਖਪਾਤ ਦਾ ਸੰਕੇਤ ਨਹੀਂ ਦਿੰਦੀਆਂ।


ਦੱਸ ਦਈਏ ਕਿ ਇਹ ਪਟੀਸ਼ਨ ਹਰਿਆਣਾ ਦੇ ਇੱਕ ਐਨਜੀਓ ਦੇ ਪ੍ਰਧਾਨ ਨਵੀਨ ਕੁਮਾਰ ਦੁਆਰਾ ਦਾਇਰ ਕੀਤੀ ਗਈ ਸੀ।

ਉਨ੍ਹਾਂ ਕਿਹਾ ਸੀ ਕਿ ਅਧਿਕਾਰੀ ਦੀ ਖੁਦਕੁਸ਼ੀ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਦੀ ਬਜਾਏ ਕਿਸੇ ਸੁਤੰਤਰ ਏਜੰਸੀ ਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮੌਜੂਦਾ ਜਾਂਚ ਨਿਰਪੱਖ ਨਹੀਂ ਹੈ।